ਲੁਧਿਆਣਾ| ਸਮਰਾਲਾ ਦੇ ਪਿੰਡ ਢਿੱਲਵਾਂ ‘ਚ ਸਿਰਫ 50 ਰੁਪਏ ਦੀ ਖਾਤਰ ਕਤਲ ਕਰ ਦਿੱਤਾ ਗਿਆ। ਸਿਰਫ 50 ਰੁਪਏ ਪਿੱਛੇ ਹੋਏ ਝਗੜੇ ਦੌਰਾਨ ਇੱਕ ਸਾਥੀ ਨੇ ਆਪਣੇ ਦੂਜੇ ਸਾਥੀ ਨੂੰ ਡੰਡੇ ਨਾਲ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ। ਦੋਵੇਂ ਸ਼ਰਾਬ ਪੀ ਕੇ ਝਗੜੇ ਸਨ। ਮ੍ਰਿਤਕ ਦੀ ਪਛਾਣ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਦੇ ਰਹਿਣ ਵਾਲੇ ਸ਼ਿਵਨਾਥ ਮੁਖੀਆ (45) ਵਜੋਂ ਹੋਈ ਹੈ। ਇਸ ਕਤਲ ਕੇਸ ਵਿੱਚ ਪੁਲਿਸ ਨੇ ਮੁਲਜ਼ਮ ਇਨਰਜੀਤ ਮੁਖੀਆ ਵਾਸੀ ਜ਼ਿਲ੍ਹਾ ਬਾੜਾ (ਨੇਪਾਲ) ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਬਾਰੇ ਡੀਐਸਪੀ ਵਰਿਆਮ ਸਿੰਘ ਨੇ ਦੱਸਿਆ ਕਿ ਸ਼ਿਵਨਾਥ ਮੁਖੀਆ ਤੇ ਇਨਰਜੀਤ ਦੋਵੇਂ ਪਿੰਡ ਢਿਲਵਾਂ ਵਿੱਚ ਖੇਤਾਂ ਵਿੱਚ ਕੰਮ ਕਰਦੇ ਸਨ ਤੇ ਮੋਟਰਾਂ ’ਤੇ ਰਹਿੰਦੇ ਸਨ। ਬੀਤੀ ਰਾਤ ਦੋਵੇਂ ਸ਼ਰਾਬ ਲਿਆ ਕੇ ਪੀਣ ਲੱਗੇ। ਸ਼ਰਾਬ ਪੀਂਦਿਆਂ ਹੀ ਇਨਰਜੀਤ ਨੇ ਸ਼ਿਵਨਾਥ ਨੂੰ ਇੱਕ ਪੈੱਗ ਹੋਰ ਲਾਉਣ ਲਈ ਕਿਹਾ। ਸ਼ਿਵਨਾਥ ਨੇ ਪੈੱਗ ਲਗਾਉਣ ਤੋਂ ਇਨਕਾਰ ਕਰ ਦਿੱਤਾ। ਪੈੱਗ ਨਾ ਲਾਉਣ ‘ਤੇ ਇਨਰਜੀਤ ਨੇ ਉਸ ਤੋਂ 50 ਰੁਪਏ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ।

50 ਰੁਪਏ ਨਾ ਦੇਣ ‘ਤੇ ਇਨਰਜੀਤ ਨੇ ਮੋਟਰ ‘ਤੇ ਪਏ ਡੰਡੇ ਨਾਲ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਇੰਨੀ ਬੇਰਹਿਮੀ ਨਾਲ ਕੁੱਟਿਆ ਕਿ ਸ਼ਿਵਨਾਥ ਮੁਖੀਆ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਨਰਜੀਤ ਵੀ ਸ਼ਰਾਬ ਦੇ ਨਸ਼ੇ ਵਿੱਚ ਸਾਰੀ ਰਾਤ ਮੋਟਰ ’ਤੇ ਡਿੱਗਿਆ ਰਿਹਾ। ਸਵੇਰੇ ਸੂਚਨਾ ਮਿਲਣ ‘ਤੇ ਪੁਲਿਸ ਟੀਮ ਨੇ ਉਥੇ ਜਾ ਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਦੂਜੇ ਪਾਸੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ