ਲੁਧਿਆਣਾ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਬੀਤੀ ਰਾਤ ਇਕ 11 ਸਾਲ ਦੀ ਨਾਬਾਲਗ ਕੁੜੀ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ‘ਚ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਪੀੜਤ ਕੁੜੀ ਦੀ ਭੂਆ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਭਰਾ ਆਪਣੇ 3 ਬੱਚਿਆਂ ਨਾਲ ਰਹਿੰਦਾ ਹੈ ਅਤੇ ਭਰਜਾਈ ਆਪਣੇ ਮਾਪਿਆਂ ਦੇ ਰਹਿੰਦੀ ਹੈ।
ਵਿਅਕਤੀ ਨੇ ਉਸ ਨੂੰ ਧਮਕਾਇਆ ਵੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦਾ ਭਰਾ ਕੱਪੜੇ ਵੇਚਣ ਲਈ ਪੰਜਾਬ ਤੋਂ ਬਾਹਰ ਵੀ ਜਾਂਦਾ ਰਹਿੰਦਾ ਹੈ। ਉਸ ਦੀ ਭਤੀਜੀ ਨੇ ਬੀਤੇ ਦਿਨੀਂ ਉਸ ਨੂੰ ਦੱਸਿਆ ਕਿ ਜਦੋਂ ਉਸ ਦਾ ਪਿਤਾ ਬਾਹਰ ਗਿਆ ਹੋਇਆ ਸੀ ਤਾਂ ਗੁਆਂਢੀ ਵਿਅਕਤੀ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ।