ਲੁਧਿਆਣਾ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ : 50 ਸਾਲ ਦੇ ਬੁੱਢੇ ਨੇ 6 ਵਰ੍ਹਿਆ ਦੀ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ

0
564

ਲੁਧਿਆਣਾ | ਇਥੇ 50 ਸਾਲ ਦੇ ਬੁੱਢੇ ਨੇ ਹੈਵਾਨੀਅਤ ਦੀਆਂ ਹੱਦਾਂ ਪਾਰ ਕਰਦਿਆਂ 6 ਵਰ੍ਹਿਆਂ ਦੀ ਮਾਸੂਮ ਬੱਚੀ ਨੂੰ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਇਆ | ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਡੇਹਲੋਂ ਦੀ ਪੁਲਿਸ ਤੁਰੰਤ ਹਰਕਤ ਵਿਚ ਆਈ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ|

ਜਾਣਕਾਰੀ ਦਿੰਦਿਆਂ ਥਾਣਾ ਡੇਹਲੋਂ ਦੇ ਮੁਖੀ ਪਰਮਦੀਪ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਲਛਮੀ ਯਾਦਵ ਵਜੋਂ ਹੋਈ ਹੈ| ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਨੂੰ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ ਤੇ ਉਹ ਕਈ ਸਾਲਾਂ ਤੋਂ ਲੁਧਿਆਣਾ ਵਿੱਚ ਰਹਿ ਰਿਹਾ ਸੀ|

ਜਾਣਕਾਰੀ ਦਿੰਦਿਆਂ ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਲਛਮੀ ਯਾਦਵ ਦੇ ਆਪਣੇ ਤਿੰਨ ਬੱਚੇ ਹਨ| ਥਾਣਾ ਡੇਹਲੋਂ ਦੇ ਇੱਕ ਇਲਾਕੇ ਅੰਦਰ ਪਰਵਾਸੀ ਪਰਿਵਾਰ ਉਥੇ ਹੀ ਰਹਿ ਰਿਹਾ ਸੀ, ਜਿਸ ਵਿਹੜੇ ਵਿੱਚ ਮੁਲਜ਼ਮ ਰਹਿੰਦਾ ਸੀ| ਲੜਕੀ ਦੇ ਪਿਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਸ਼ਾਮ ਵੇਲੇ ਉਹ ਜਿਸ ਤਰ੍ਹਾਂ ਹੀ ਵਿਹੜੇ ਵਿੱਚ ਪੈਦੇ ਆਪਣੇ ਕਮਰੇ ਅੰਦਰ ਦਾਖਲ ਹੋਇਆ ਤਾਂ ਉਸ ਦੇ ਹੋਸ਼ ਉੱਡ ਗਏ| ਮੁਲਜ਼ਮ ਲਛਮੀ ਯਾਦਵ ਉਸ ਦੀ ਮਾਸੂਮ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾ ਰਿਹਾ ਸੀ|

ਲੜਕੀ ਦੇ ਪਿਤਾ ਨੂੰ ਆਪਣੇ ਵੱਲ ਆਉਂਦਿਆਂ ਦੇਖ ਉਹ ਉਸ ਨੂੰ ਧੱਕਾ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ| ਇੰਸਪੈਕਟਰ ਪਰਮਦੀਪ ਸਿੰਘ ਨੇ ਦੱਸਿਆ ਕਿ ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਤੁਰੰਤ ਹਰਕਤ ਵਿਚ ਆਈ ਅਤੇ ਨਾਕਾਬੰਦੀ ਕਰ ਕੇ ਮੁਲਜ਼ਮ ਲਛਮੀ ਯਾਦਵ ਨੂੰ ਗ੍ਰਿਫਤਾਰ ਕੀਤਾ| ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਕੋਲੋਂ ਵਧੇਰੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ|