ਲੁਧਿਆਣਾ, 6 ਦਸੰਬਰ | ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵਿਆਹੁਤਾ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ ਉਸਦੇ ਪਤੀ, ਸੱਸ, ਸਹੁਰੇ ਤੇ ਉਨ੍ਹਾਂ ਦੇ ਧੀ-ਜਵਾਈ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏਐਸਆਈ ਜਸਵਿੰਦਰ ਸਿੰਘ ਦਾ ਕਹਿਣਾ ਹੈ ਕਿ ਨਾਮਜ਼ਦ ਕੀਤੇ ਮੁਲਜ਼ਮਾਂ ਦੀ ਪਛਾਣ ਪਿੰਡ ਰਾਮਗੜ੍ਹ ਦੇ ਵਾਸੀ ਸੁਖਵਿੰਦਰ ਸਿੰਘ, ਉਸ ਦੇ ਪਿਤਾ ਬਲਬੀਰ ਸਿੰਘ, ਮਾਤਾ ਰਵਿੰਦਰ ਕੌਰ, ਭੈਣ ਹਰਪ੍ਰੀਤ ਕੌਰ ਅਤੇ ਜੀਜਾ ਹਰਸਿਮਰਨ ਸਿੰਘ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ l ਸ਼ਿਮਲਾਪੁਰੀ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਬਲਦੇਵ ਸਿੰਘ ਨੇ ਦੱਸਿਆ ਕਿ ਉਸਨੇ ਆਪਣੀ ਵੱਡੀ ਬੇਟੀ ਦਾ ਵਿਆਹ 2 ਜੁਲਾਈ ਨੂੰ ਸੁਖਵਿੰਦਰ ਸਿੰਘ ਨਾਲ ਕੀਤਾ ਸੀ।
ਵਿਆਹ ਤੋਂ ਕੁਝ ਸਮੇਂ ਬਾਅਦ ਹੀ ਮੁਲਜ਼ਮ ਲੜਕੀ ਨੂੰ ਤੰਗ-ਪਰੇਸ਼ਾਨ ਕਰਨ ਲੱਗ ਪਏ l ਲੜਕੀ ਉਨ੍ਹਾਂ ਦੀਆਂ ਹਰਕਤਾਂ ਨੂੰ ਨਜ਼ਰ-ਅੰਦਾਜ਼ ਕਰਦੀ ਰਹੀ l ਸ਼ਿਕਾਇਤ ‘ਚ ਬਲਦੇਵ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਲੜਕੀ ਨੂੰ ਇੰਨਾ ਪਰੇਸ਼ਾਨ ਕਰ ਦਿੱਤਾ ਕਿ ਉਸ ਨੇ ਕਮਰੇ ‘ਚ ਜਾ ਕੇ ਜਾਨ ਦੇ ਦਿੱਤੀ l ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ l
ਵੇਖੋ ਵੀਡੀਓ
https://www.facebook.com/punjabibulletinworld/videos/604839715063176