ਲੁਧਿਆਣਾ ‘ਚ ਸ਼ਰਾਬੀਆਂ ਨੇ ਮਾਮੂਲੀ ਬਹਿਸ ਮਗਰੋਂ ਵਿਅਕਤੀ ਦਾ ਕੀਤਾ ਕਤਲ

0
495

ਲੁਧਿਆਣਾ, 19 ਸਤੰਬਰ | ਇਥੇ ਇਕ ਖੌਫਨਾਕ ਵਾਰਦਾਤ ਵਾਪਰੀ ਹੈ। ਲੁਧਿਆਣਾ ਰੇਲਵੇ ਪੁਆਇੰਟ ਦੇ ਇਕ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਹ ਘਟਨਾ ਰੇਲਵੇ ਕਾਲੋਨੀ ਨੰਬਰ 9, ਰੇਲਵੇ ਦੇ ਪੁਰਾਣੇ ਲੋਕੋ ਦਫ਼ਤਰ ਨੇੜੇ ਚਾਹ ਦੀ ਦੁਕਾਨ ਦੇ ਬਾਹਰ ਵਾਪਰੀ। ਇਥੇ 2 ਸ਼ਰਾਬੀਆਂ ਵਿਚਾਲੇ ਬਹਿਸ ਹੋ ਗਈ ਅਤੇ ਮਾਮਲਾ ਕਤਲ ਤੱਕ ਪਹੁੰਚ ਗਿਆ। ਪੁਲਿਸ ਨੇ 5 ਵਿਅਕਤੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਸ਼ਰਾਬ ਦੇ ਨਸ਼ੇ ‘ਚ ਕਿਸੇ ਗੱਲ ਨੂੰ ਲੈ ਕੇ ਰੇਲਵੇ ਕਰਮਚਾਰੀਆਂ ਨਾਲ ਬਹਿਸ ਹੋ ਗਈ। ਇਸ ਤੋਂ ਬਾਅਦ ਇਕ ਬੰਦੇ ਨੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਸ ‘ਤੇ ਕਈ ਵਾਰ ਹਮਲਾ ਕੀਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਹਮਲਾਵਰ ਨਾਲ ਉਸ ਦੇ 4 ਹੋਰ ਸਾਥੀ ਵੀ ਮੌਜੂਦ ਹਨ। ਘਟਨਾ ਤੋਂ ਬਾਅਦ ਸਾਰੇ ਫਰਾਰ ਹੋ ਗਏ।

ਪੁਲਿਸ ਨੇ 5 ਕਾਤਲਾਂ ਖਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਪ੍ਰਦੀਪ ਡੋਗਰਾ ਆਪਣੇ ਕੁਝ ਜਾਣਕਾਰਾਂ ਨਾਲ ਚਾਹ ਦੀ ਦੁਕਾਨ ਕੋਲ ਬੈਠਾ ਸੀ। ਇਨ੍ਹਾਂ ਵਿਚ ਰੇਲਵੇ ਦਾ ਇਕ ਮੁਲਾਜ਼ਮ ਵੀ ਸ਼ਾਮਲ ਸੀ। ਉਹ ਉਨ੍ਹਾਂ ਨਾਲ ਲੜ ਪਿਆ। ਇਸ ਤੋਂ ਬਾਅਦ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਲੋਕਾਂ ਦੀ ਮਦਦ ਨਾਲ ਪ੍ਰਦੀਪ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਦੀ ਮੌਤ ਹੋ ਗਈ।