ਲੁਧਿਆਣਾ, 30 ਜਨਵਰੀ| ਲੁਧਿਆਣਾ ਦੇ ਨਿਊ ਹਰਗੋਬਿੰਦ ਨਗਰ ਵਿੱਚ ਅੱਜ ਬਾਅਦ ਦੁਪਹਿਰ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। ਬਾਈਕ ਸਵਾਰ ਬਦਮਾਸ਼ਾਂ ਨੇ ਸ਼ਰੇਆਮ ਸਿੱਖ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ। ਜਦੋਂ ਨੌਜਵਾਨ ਨੇ ਆਪਣੇ ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਬਦਮਾਸ਼ਾਂ ਨੇ ਉਸ ਨੂੰ ਘੇਰ ਲਿਆ ਅਤੇ ਹਥਿਆਰਾਂ ਦੇ ਜ਼ੋਰ ਉਤੇ ਆਪਣੀ ਗੱਡੀ ‘ਤੇ ਬਿਠਾ ਲਿਆ।
ਬਦਮਾਸ਼ ਨੌਜਵਾਨ ਨੂੰ ਕਿਸ ਥਾਂ ‘ਤੇ ਲੈ ਗਏ ਹਨ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਇਲਾਕੇ ‘ਚ ਹੋਈ ਇਸ ਗੁੰਡਾਗਰਦੀ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇਲਾਕਾ ਨਿਵਾਸੀਆਂ ਅਨੁਸਾਰ ਹਰ ਰੋਜ਼ ਗਲੀਆਂ ਵਿੱਚ ਸ਼ਰੇਆਮ ਗੁੰਡਾਗਰਦੀ ਹੁੰਦੀ ਹੈ।
ਚਸ਼ਮਦੀਦਾਂ ਮੁਤਾਬਕ ਸਿੱਖ ਨੌਜਵਾਨ ਨੂੰ ਬੰਦੂਕ ਦੀ ਨੋਕ ‘ਤੇ ਅਗਵਾ ਕਰਨ ਵਾਲੇ ਨੌਜਵਾਨਾਂ ਵਿਚੋਂ ਇਕ ਦਾ ਨਾਂ ਕੁਨਾਲ ਦੱਸਿਆ ਜਾ ਰਿਹਾ ਹੈ। ਬਦਮਾਸ਼ 4 ਤੋਂ 5 ਬਾਈਕ ‘ਤੇ ਸਵਾਰ ਹੋ ਕੇ ਆਏ ਸਨ।