ਲੁਧਿਆਣਾ ‘ਚ ਬਦਮਾਸ਼ਾਂ ਨੇ ਪਰਿਵਾਰ ‘ਤੇ ਕੀਤਾ ਜਾਨ ਲੇਵਾ ਹਮਲਾ, ਇਕ ਦੀ ਹਾਲਤ ਸੀਰੀਅਸ, 4 ਜ਼ਖਮੀ

0
1966

ਲੁਧਿਆਣਾ | ਇਕ ਸ਼ਰਾਬੀ ਨੌਜਵਾਨ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਇਕ ਪਰਿਵਾਰ ‘ਤੇ ਜਾਨਲੇਵਾ ਹਮਲਾ ਕਰ ਦਿੱਤਾ ਕਿਉਂਕਿ ਉਨ੍ਹਾਂ ਨੇ ਬਦਸਲੂਕੀ ਦਾ ਵਿਰੋਧ ਕੀਤਾ ਸੀ। ਹਮਲੇ ‘ਚ ਪਰਿਵਾਰ ਦੇ ਪੰਜ ਮੈਂਬਰ ਜ਼ਖਮੀ ਹੋ ਗਏ, ਜਿਨ੍ਹਾਂ ‘ਚ ਦੋ ਨੌਜਵਾਨਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਦੋਂ ਇਕ ਨੌਜਵਾਨ ਦੇ ਪੇਟ ‘ਚ ਛੁਰਾ ਮਾਰਿਆ ਗਿਆ ਤਾਂ ਉਸ ਦੀਆਂ ਆਂਦਰਾਂ ਵੀ ਬਾਹਰ ਆ ਗਈਆਂ। ਦੋਵਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਥੋਂ ਇਕ ਦੀ ਹਾਲਤ ਗੰਭੀਰ ਦੇਖਦਿਆਂ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹੈਬੋਵਾਲ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜ਼ਖਮੀ ਪ੍ਰਿੰਸ ਵਾਸੀ ਹੈਬੋਵਾਲ ਨੇ ਦੱਸਿਆ ਕਿ ਮੰਗਲਵਾਰ ਨੂੰ ਉਸ ਨੇ ਘਰ ਦੇ ਬਾਹਰ ਥੜਾ ਬਣਵਾਇਆ ਸੀ, ਜਿਸ ਕਾਰਨ ਉਸ ਨੇ ਰੱਸੀ ਬੰਨ੍ਹੀ ਹੋਈ ਸੀ। ਫਿਰ ਗੁਆਂਢੀ ਨੌਜਵਾਨ ਸ਼ਰਾਬ ਦੇ ਨਸ਼ੇ ‘ਚ ਉਨ੍ਹਾਂ ਦੇ ਘਰ ਦੇ ਬਾਹਰ ਆ ਗਿਆ ਅਤੇ ਰੱਸੀ ਤੋੜ ਕੇ ਮਾਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।

ਪੀੜਤ ਨੇ ਦੱਸਿਆ ਕਿ ਜਦੋਂ ਉਸ ਨੇ ਉਸ ਦੀਆਂ ਵਧੀਕੀਆਂ ਦਾ ਵਿਰੋਧ ਕੀਤਾ ਤਾਂ ਦੋਸ਼ੀ ਕਈ ਸਾਥੀਆਂ ਨੂੰ ਆਪਣੇ ਨਾਲ ਲੈ ਆਇਆ। ਉਸ ਦੇ ਪਰਿਵਾਰ ‘ਤੇ ਚਾਕੂਆਂ ਨਾਲ ਹਮਲਾ ਕੀਤਾ। ਇਸ ਦੌਰਾਨ ਮੁਲਜ਼ਮਾਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਬਾਅਦ ‘ਚ ਜਦੋਂ ਇਲਾਕੇ ਦੇ ਲੋਕ ਮੌਕੇ ‘ਤੇ ਪਹੁੰਚੇ ਤਾਂ ਸਾਰੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਘਟਨਾ ‘ਚ ਮੁਲਜ਼ਮਾਂ ਨੇ ਪ੍ਰਿੰਸ, ਮਾਂ ਜੋਤੀ, ਮਾਮਾ ਅਸ਼ੋਕ ਅਤੇ ਉਸ ਦੇ ਦੋ ਦੋਸਤਾਂ ਮਨੋਜ ਅਤੇ ਰੋਹਿਤ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਦਕਿ ਉਸ ਦੇ ਪੇਟ ਟਚ ਚਾਕੂ ਨਾਲ ਵਾਰ ਕੀਤਾ ਗਿਆ ਸੀ। ਜਿਸ ਕਾਰਨ ਪੇਟ ਦੀਆਂ ਆਂਦਰਾਂ ਬਾਹਰ ਆ ਗਈਆਂ। ਇਸ ਦੇ ਨਾਲ ਹੀ ਰਾਕੇਸ਼ ਦੇ ਹੱਥ ‘ਤੇ ਗੰਭੀਰ ਸੱਟ ਲੱਗ ਗਈ। ਦੋਵੇਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਥਾਣਾ ਹੈਬੋਵਾਲ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। 2 ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਜਲਦ ਹੀ ਦੋਸ਼ੀ ਪੁਲਿਸ ਦੀ ਗ੍ਰਿਫਤ ‘ਚ ਹੋਣਗੇ।