ਲੁਧਿਆਣਾ ‘ਚ ਸਿਰਫਿਰੇ ਆਸ਼ਿਕ ਦਾ ਕਾਰਾ ! ਕੁੜੀ ਨੂੰ ਨਾ ਕਰਨ ‘ਤੇ ਤੇਜ਼ਧਾਰ ਹਥਿਆਰਾਂ ਵੱਢਿਆ, ਫਿਰ ਖੁਦ ਨੂੰ ਕੀਤਾ ਜ਼ਖਮੀ

0
2402

 ਲੁਧਿਆਣਾ | ਇਕ ਤਰਫਾ ਪਿਆਰ ਕਾਰਨ ਇਕ ਨੌਜਵਾਨ ਵਹਿਸ਼ੀ ਹੋ ਗਿਆ। ਉਸ ਨੇ ਰਸਤੇ ਵਿਚ ਟਿਊਸ਼ਨ ਤੋਂ ਵਾਪਸ ਆ ਰਹੇ ਇਕ ਵਿਦਿਆਰਥਣ ਨੂੰ ਰੋਕ ਲਿਆ। ਜ਼ਬਰਦਸਤੀ ਉਸ ਦਾ ਹੱਥ ਫੜ ਕੇ ਦੋਸਤੀ ਮੰਗੀ। ਜਦੋਂ ਵਿਦਿਆਰਥਣ ਨੇ ਮਨ੍ਹਾ ਕੀਤਾ ਤਾਂ ਪਾਗਲ ਨੌਜਵਾਨ ਨੇ ਤੇਜ਼ਧਾਰ ਹਥਿਆਰ ਕੱਢ ਕੇ ਉਸ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਵਿਦਿਆਰਥਣ ਲਹੂ-ਲੁਹਾਨ ਹੋ ਕੇ ਹੇਠਾਂ ਡਿੱਗ ਪਈ ਤਾਂ ਨੌਜਵਾਨ ਨੇ ਆਪਣੇ ਆਪ ਨੂੰ ਵੀ ਤੇਜ਼ਧਾਰ ਹਥਿਆਰ ਨਾਲ ਜ਼ਖਮੀ ਕਰ ਲਿਆ। ਦੋਵਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਚੀਮਾ ਕਾਲੋਨੀ ‘ਚ ਰਹਿਣ ਵਾਲੀ ਵਿਦਿਆਰਥਣ ਸ਼ਿਵਾਨੀ ਮੰਗਲਵਾਰ ਸ਼ਾਮ ਟਿਊਸ਼ਨ ਪੜ੍ਹ ਕੇ ਘਰ ਆ ਰਹੀ ਸੀ। ਰਸਤੇ ਵਿਚ ਇਕ ਨੌਜਵਾਨ ਨੇ ਉਸ ਨੂੰ ਰੋਕ ਲਿਆ ਅਤੇ ਜ਼ਬਰਦਸਤੀ ਉਸ ਦਾ ਹੱਥ ਫੜ ਲਿਆ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਨੌਜਵਾਨ ਨੇ ਵਿਦਿਆਰਥਣ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਲੜਕੀ ਦੇ ਸਿਰ ‘ਤੇ ਸੱਟ ਲੱਗ ਗਈ। ਸਰੀਰ ਦੇ ਹੋਰ ਹਿੱਸਿਆਂ ‘ਤੇ ਵੀ ਸੱਟਾਂ ਲੱਗੀਆਂ ਹਨ।

ਨੌਜਵਾਨ ਲੜਕੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਤੋਂ ਬਾਅਦ ਭੱਜਿਆ ਨਹੀਂ। ਵਿਦਿਆਰਥਣ ਜ਼ਖਮੀ ਹੋ ਕੇ ਜ਼ਮੀਨ ‘ਤੇ ਗਈ ਗਈ। ਇਸ ਤੋਂ ਬਾਅਦ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਆਪਣੇ ਆਪ ਨੂੰ ਵੀ ਜ਼ਖਮੀ ਕਰ ਲਿਆ। ਜਦੋਂ ਆਸ-ਪਾਸ ਦੇ ਲੋਕਾਂ ਨੇ ਇਸ ਘਟਨਾ ਨੂੰ ਦੇਖਿਆ ਤਾਂ ਉਹ ਹੱਕੇ-ਬੱਕੇ ਰਹਿ ਗਏ। ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ।

ਜ਼ਖਮੀ ਵਿਦਿਆਰਥਣ ਦੀ ਮਾਂ ਪ੍ਰਮਿਲਾ ਨੇ ਦੱਸਿਆ ਕਿ ਇਕ ਨੌਜਵਾਨ ਉਸ ਦੀ ਲੜਕੀ ਨੂੰ ਕਈ ਦਿਨਾਂ ਤੋਂ ਤੰਗ-ਪ੍ਰੇਸ਼ਾਨ ਕਰ ਰਿਹਾ ਸੀ। ਉਹ ਅਕਸਰ ਉਸ ਨੂੰ ਰਸਤੇ ਵਿਚ ਰੋਕਦਾ ਸੀ ਅਤੇ ਉਸ ਨੂੰ ਦੋਸਤੀ ਲਈ ਕਹਿੰਦਾ ਸੀ। ਸ਼ਿਵਾਨੀ ਉਸ ਤੋਂ ਨਾਰਾਜ਼ ਸੀ। ਜਦੋਂ ਸ਼ਿਵਾਨੀ ਨੇ ਨੌਜਵਾਨ ਨਾਲ ਦੋਸਤੀ ਕਰਨ ਤੋਂ ਇਨਕਾਰ ਕੀਤਾ ਤਾਂ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਗਿਆ।

ਉਸ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਉਕਤ ਨੌਜਵਾਨ ਨੇ ਉਕਤ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਆਪਣੇ ਆਪ ‘ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਲਿਆ ਅਤੇ ਖੁਦ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ।