ਲੁਧਿਆਣਾ, 22 ਦਸੰਬਰ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਸ਼ਿਮਲਾਪੁਰੀ ਦੀ ਰਹਿਣ ਵਾਲੀ ਇਕ ਕੁੜੀ ਨੂੰ ਪਿੰਡ ਗਿੱਲ ਛੱਡਣ ਦੇ ਬਹਾਨੇ ਆਟੋ ਚਾਲਕ ਨੇ ਅਗਵਾ ਕਰ ਲਿਆ। ਇਸ ਮਗਰੋਂ ਆਟੋ ਚਾਲਕ ਉਸ ਨੂੰ ਸੁੰਨਸਾਨ ਇਲਾਕੇ ‘ਚ ਲੈ ਗਿਆ। ਇਥੇ ਕੁੜੀ ਨਾਲ ਆਟੋ ਚਾਲਕ ਅਤੇ ਉਸ ਦੇ 2 ਸਾਥੀਆਂ ਨੇ ਗੈਂਗਰੇਪ ਕੀਤਾ।
ਇਸ ਤੋਂ ਬਾਅਦ ਦੋਸ਼ੀ ਪੀੜਤ ਕੁੜੀ ਨੂੰ ਚੱਲਦੇ ਆਟੋ ‘ਚੋਂ ਸੁੱਟ ਕੇ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਲੱਗਦੇ ਹੀ ਥਾਣਾ ਡੇਹਲੋਂ ਦੀ ਪੁਲਿਸ ਅਤੇ ਉੱਚ ਅਧਿਕਾਰੀ ਹਰਕਤ ‘ਚ ਆ ਗਏ। ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਆਟੋ ਚਾਲਕ ਸਣੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਲਦੀ ਹੀ ਪ੍ਰੈੱਸ ਕਾਨਫਰੰਸ ਕਰਕੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਖ਼ੁਲਾਸਾ ਕੀਤਾ ਜਾ ਸਕਦਾ ਹੈ।