ਲੁਧਿਆਣਾ, 15 ਅਕਤੂਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਕਈ ਥਾਈਂ ਲੜਾਈ-ਝਗੜੇ ਦੀਆਂ ਖਬਰਾਂ ਆ ਰਹੀਆਂ ਹਨ ।

ਹੁਣ ਜਾਣਕਾਰੀ ਮਿਲ ਰਹੀ ਹੈ ਕਿ ਲੁਧਿਆਣਾ ਦੇ 2 ਪਿੰਡਾਂ ‘ਚ ਸਰਪੰਚੀ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਵੋਟਾਂ ਵਾਲੇ ਦਿਨ ਹੀ ਚੋਣਾਂ ਰੱਦ ਹੋਈਆਂ ਹਨ। ਚੋਣ ਕਮਿਸ਼ਨ ਨੇ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਅਗਲੀ ਤਰੀਕ ਦਾ ਐਲਾਨ ਜਲਦ ਕੀਤਾ ਜਾਵੇਗਾ। ਜ਼ਿਲਾ ਚੋਣ ਅਫਸਰ ਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਜਗਰਾਓਂ ਅਧੀਨ ਪਿੰਡ ਪੋਨਾ ਤੇ ਪਿੰਡ ਡੱਲਾ ਵਿਚ ਸਰਪੰਚ ਦੀਆਂ ਚੋਣਾਂ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)