ਲੁਧਿਆਣਾ ‘ਚ ਪਤੀ ਨੂੰ ਨਾਜਾਇਜ਼ ਸਬੰਧਾਂ ਦੀ ਮਿਲੀ ਖੌਫਨਾਕ ਸਜ਼ਾ, ਪਤਨੀ ਨੇ ਇੰਝ ਕੀਤਾ ਕਤਲ

0
241

ਲੁਧਿਆਣਾ, 8 ਨਵੰਬਰ | ਬੀਤੀ ਸ਼ਾਮ ਇੱਕ ਪਤਨੀ ਨੇ ਆਪਣੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਉਸ ਦੀ ਲਾਸ਼ ਖਾਲੀ ਪਲਾਟ ਵਿਚ ਸੁੱਟ ਦਿੱਤੀ। ਇੱਕ ਰਾਹਗੀਰ ਨੇ ਪਲਾਟ ਵਿਚ ਲਾਸ਼ ਪਈ ਦੇਖ ਕੇ ਰੌਲਾ ਪਾ ਦਿੱਤਾ। ਥਾਣਾ ਸਦਰ ਦੀ ਪੁਲਿਸ ਮੌਕੇ ’ਤੇ ਪੁੱਜੀ। ਪੁਲਿਸ ਨੇ ਦੇਰ ਰਾਤ ਲਾਸ਼ ਨੂੰ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ।

ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ਪੁਲਿਸ ਨੂੰ ਬੀਤੀ ਰਾਤ ਕਰੀਬ 10 ਵਜੇ ਗਿੱਲ ਰੋਡ ਤੋਂ ਮਲੇਰਕੋਟਲਾ ਰੋਡ ਨੂੰ ਜਾਂਦੇ ਇਕ ਖਾਲੀ ਪਲਾਟ ‘ਚ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ।

ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਮ੍ਰਿਤਕ ਵਿਅਕਤੀ 38 ਸਾਲਾ ਪਵਨ ਕੁਮਾਰ ਪੇਸ਼ੇ ਤੋਂ ਡਰਾਈਵਰ ਸੀ। ਉਹ ਮੂਲ ਰੂਪ ਤੋਂ ਯੂਪੀ ਦੇ ਬਾਲਮਪੁਰ ਜ਼ਿਲੇ ਦੇ ਪਿੰਡ ਉਦੈਪੁਰ ਦਾ ਰਹਿਣ ਵਾਲਾ ਹੈ। ਉਹ ਲੁਧਿਆਣਾ ਦੇ ਗਿੱਲ ਰੋਡ ‘ਤੇ ਕਿਰਾਏ ਦੇ ਮਕਾਨ ‘ਚ ਰਹਿੰਦਾ ਸੀ। ਪੁਲਿਸ ਨੇ ਮੌਕੇ ਤੋਂ ਮਿਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰਨ ਅਤੇ ਮ੍ਰਿਤਕ ਦੇ ਗੁਆਂਢੀਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਮ੍ਰਿਤਕ ਦੀ ਪਤਨੀ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮ੍ਰਿਤਕ ਦੇ ਆਪਣੀ ਜਾਣ-ਪਛਾਣ ਵਾਲੀ ਔਰਤ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਉਸ ਦੀ ਪਤਨੀ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਪਵਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਮਲੇਰਕੋਟਲਾ ਰੋਡ ਮੈਕਡੀ ਦੇ ਸ਼ੋਅਰੂਮ ਦੇ ਨਾਲ ਲੱਗਦੇ ਪਲਾਟ ਵਿਚ ਸੁੱਟ ਕੇ ਫਰਾਰ ਹੋ ਗਈ। ਪੁਲਿਸ ਨੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅੱਜ ਇਸ ਮਾਮਲੇ ਵਿਚ ਪ੍ਰੈਸ ਕਾਨਫਰੰਸ ਕਰੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)