ਲੁਧਿਆਣਾ, 1 ਨਵੰਬਰ | ਦੀਵਾਲੀ ਦੀ ਰਾਤ ਵੱਖ-ਵੱਖ ਥਾਵਾਂ ਤੋਂ ਅੱਗ ਲੱਗਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਤਾਜ਼ਾ ਮਾਮਲਾ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਸਥਿਤ ਪਟਾਕਾ ਮੰਡੀ ‘ਚ ਸਾਹਮਣੇ ਆਇਆ ਹੈ, ਜਿੱਥੇ ਸਬਜ਼ੀ ਮੰਡੀ ‘ਚ ਪਏ ਸਕਰੈਪ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)