&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਜ਼ਿਲੇ &&num;8216&semi;ਚ ਹੁਣ ਘਰਾਂ ਦੀਆਂ ਛੱਤਾਂ &&num;8216&semi;ਤੇ ਡਰੋਨਾਂ ਦਾ ਸਖ਼ਤ ਪਹਿਰਾ ਹੋਵੇਗਾ। ਸਮਰਾਲਾ ਪੁਲਿਸ ਨੇ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ਦੀ ਪਹਿਚਾਣ ਅਤੇ ਵੀਡੀਓਗ੍ਰਾਫੀ ਲਈ ਡਰੋਨ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਡਰੋਨ ਉਡਾਇਆ ਜਾ ਰਿਹਾ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਰੋਨ ਦੀ ਮਦਦ ਨਾਲ ਚਾਈਨਾ ਡੋਰ ਨਾਲ ਕਈ ਪਿੰਡਾਂ ਅਤੇ ਕਸਬਿਆਂ ਵਿਚ ਘਰਾਂ ਦੀਆਂ ਛੱਤਾਂ &&num;8216&semi;ਤੇ ਪਤੰਗ ਉਡਾਉਣ ਵਾਲੇ ਨੌਜਵਾਨਾਂ ਦੀ ਇਸ ਨਾਲ ਆਸਾਨੀ ਨਾਲ ਪਛਾਣ ਹੋ ਜਾਵੇਗੀ। ਮੁਲਜ਼ਮਾਂ ਦੀ ਪਛਾਣ ਕਰਨ ਤੋਂ ਬਾਅਦ ਪੁਲਿਸ ਉਨ੍ਹਾਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰੇਗੀ। ਇਹ ਡਰੋਨ ਰਾਤ ਨੂੰ ਵੀ ਉਡਾਣ ਭਰੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੋਮਵਾਰ ਨੂੰ ਸਮਰਾਲਾ ਦੇ ਏਸੀਪੀ ਵਰਿਆਮ ਸਿੰਘ ਦੀ ਦੇਖ-ਰੇਖ ਹੇਠ ਡਰੋਨ ਉਡਾਇਆ ਗਿਆ। ਅਧਿਕਾਰੀਆਂ ਮੁਤਾਬਕ ਇਹ ਡਰੋਨ ਬਸੰਤ ਪੰਚਮੀ ਤੱਕ ਰੋਜ਼ਾਨਾ ਉਡਾਣ ਭਰੇਗਾ। ਲੋਕਾਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਜੇਕਰ ਕੋਈ ਵੀ ਵਿਅਕਤੀ ਡਰੋਨ ਰਾਹੀਂ ਚਾਈਨਾ ਡੋਰ ਨਾਲ ਪਤੰਗ ਉਡਾਉਂਦੇ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।<br>ਦੱਸ ਦੇਈਏ ਕਿ ਸਮਰਾਲਾ &&num;8216&semi;ਚ ਜਦੋਂ ਡਰੋਨ ਉੱਡਦਾ ਹੈ ਤਾਂ ਘਰਾਂ ਦੀਆਂ ਛੱਤਾਂ &&num;8216&semi;ਤੇ ਚਾਈਨਾ ਡੋਰ ਤੋਂ<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪਤੰਗ ਉਡਾ ਰਹੇ ਬੱਚੇ ਪਤੰਗਾਂ ਛੱਡ ਕੇ ਪੌੜੀਆਂ ਤੋਂ ਹੇਠਾਂ ਉਤਰ ਰਹੇ ਹਨ। ਇਸ ਦੌਰਾਨ ਡਰੋਨ ਨੂੰ ਉੱਡਦਾ ਦੇਖ ਕੇ ਕੁਝ ਬੱਚੇ ਅਤੇ ਨੌਜਵਾਨ ਇਧਰ-ਉਧਰ ਲੁਕ ਗਏ। ਪੁਲਿਸ ਅਧਿਕਾਰੀਆਂ ਮੁਤਾਬਕ ਸੀਨੀਅਰ ਅਧਿਕਾਰੀ ਰੋਜ਼ਾਨਾ ਡਰੋਨ ਦੀ ਵੀਡੀਓ ਦੀ ਜਾਂਚ ਕਰ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਦੱਸ ਦਈਏ ਕਿ ਜਿਸ ਵੀ ਖੇਤਰ &&num;8216&semi;ਚ ਡਰੋਨ ਉਡਾਇਆ ਜਾਣਾ ਹੈ&comma; ਉੱਥੇ ਸੀਨੀਅਰ ਅਧਿਕਾਰੀ ਮੌਜੂਦ ਹਨ। ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲੇ ਡਰੋਨ &&num;8216&semi;ਚ ਜੋ ਵੀ ਫੜਿਆ ਗਿਆ&comma; ਉਸ &&num;8216&semi;ਤੇ ਕਾਰਵਾਈ ਯਕੀਨੀ ਹੈ ਕਿਉਂਕਿ ਡਰੋਨ ਦਾ ਰੋਜ਼ਾਨਾ ਡਾਟਾ ਰਿਕਾਰਡ &&num;8216&semi;ਚ ਸਟੋਰ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀ ਹੁਣ ਰਿਕਾਰਡ ਦੇਖ ਕੇ ਲੋਕਾਂ ਖਿਲਾਫ ਕੇਸ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰਨ ਜਾ ਰਹੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਏਸੀਪੀ ਵਰਿਆਮ ਸਿੰਘ ਨੇ ਦੱਸਿਆ ਕਿ ਜਿਹੜੇ ਬੱਚੇ ਛੋਟੇ ਹਨ ਜਾਂ ਜੋ ਡਰੋਨ ਉੱਡਦੇ ਦੇਖ ਕੇ ਘਰਾਂ ਵਿੱਚ ਲੁਕੇ ਹੋਏ ਹਨ&comma; ਉਨ੍ਹਾਂ ਦੇ ਮਾਪਿਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗ ਕਿਉਂਕਿ ਮਾਪੇ ਬੱਚਿਆਂ ਨੂੰ ਚਾਈਨਾ ਡੋਰ ਖਰੀਦਣ ਲਈ ਪੈਸੇ ਦੇ ਰਹੇ ਹਨ। ਇਲਾਕੇ ਦੇ ਦੁਕਾਨਦਾਰਾਂ ਦੀ ਵੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਜੇਕਰ ਕਿਸੇ ਦੁਕਾਨਦਾਰ ਤੋਂ ਗੱਟੂ ਫੜਿਆ ਗਿਆ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;