ਲੁਧਿਆਣਾ . ਪੰਜਾਬ ਵਿਚੋਂ ਕੋਰੋਨਾ ਬਹੁਤ ਤੇਜ਼ੀ ਨਾਲ ਖਤਮ ਹੋ ਰਿਹਾ ਹੈ। ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਜਿਲ੍ਹਾ ਲੁਧਿਆਣਾ ਵਿਚ ਹੁਣ ਸਿਰਫ 594 ਐਕਟਿਵ ਕੇਸ ਰਹਿ ਗਏ ਹਨ। ਲੁਧਿਆਣਾ ਵਿਚ ਕੋਰੋਨਾ ਨੂੰ ਘਟਾਉਣ ਲਈ ਇਕ ਦਿਨ ਵਿਚ 4201 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਹਿਰ ਵਾਸੀਆਂ ਨੂੰ ਕਿਹਾ ਹੁਣ ਘਬਰਾਉਣ ਦੀ ਕੋਈ ਲੋੜ ਨਹੀ। ਉਹਨਾਂ ਅੱਗੇ ਕਿਹਾ ਕਿ ਜਿਲ੍ਹਾ ਵਿਚ ਮੌਤ ਦਰ ਦੇ ਪਾਜੀਟਿਵ ਮਰੀਜਾਂ ਦੀ ਗਿਣਤੀ ਬਹੁਤ ਘੱਟ ਗਈ ਹੈ।
ਡੀਸੀ ਨੇ ਕਿਹਾ ਕਿ ਹੁਣ ਤੱਕ ਕੁੱਲ 18942 ਮਰੀਜ਼ਾਂ ਵਿਚੋਂ 17555 ਕੋਰੋਨਾ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਉਹਨਾਂ ਨੇ ਜਿਲ੍ਹਾ ਵਾਸੀਆਂ ਨੂੰ ਕਿਹਾ ਕੋਰੋਨਾ ਦੇ ਲੱਛਣ ਦਿਸਣ ਤੇ ਕੋਰੋਨਾ ਟੈਸਟ ਕਰਵਾਉਣ ਜੋ ਸਿਵਲ ਹਸਪਤਾਲ ਵਿਖੇ ਫ੍ਰੀ ਕੀਤੇ ਜਾਂਦੇ ਹਨ। ਉਹਨਾਂ ਕੱਲ੍ਹ ਦੀ ਰਿਪੋਰਟ ਵਿਚ ਕਿਹਾ ਕਿ ਕੱਲ੍ਹ 104 ਮਰੀਜ਼ ਹੀ ਕੋਰੋਨਾ ਪਾਜੀਟਿਵ ਆਏ ਹਨ ਜੋ ਪਹਿਲਾਂ ਨਾਲੋਂ ਕਾਫੀ ਘੱਟ ਹੈ।