ਲੁਧਿਆਣਾ | ਇਥੋਂ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ। ਮੰਗਲਵਾਰ ਨੂੰ ਗੋਲੀ ਚੱਲਣ ਨਾਲ ਗਾਂਧੀ ਨਗਰ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੌਰਾਨ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਮੋਨੂੰ ਨਾਂ ਦਾ ਨੌਜਵਾਨ ਕੱਪੜੇ ਦੀ ਦੁਕਾਨ ਦੇ ਬਾਹਰ ਖੜ੍ਹਾ ਸੀ। ਇਸੇ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਅਣਪਛਾਤੇ ਵਿਅਕਤੀ ਆਏ ਜਿਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਗੋਲੀ ਲੱਗਣ ਕਾਰਨ ਮੋਨੂੰ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮਿਲਦੇ ਸਾਰ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕੀਤੀ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸੱਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)