ਮੋਗਾ ‘ਚ 15 ਬਦਮਾਸ਼ਾਂ ਨੇ ਸਰਪੰਚ ਸਮੇਤ 3 ਜਣਿਆਂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

0
1504

ਮੋਗਾ/ਕੋਟਲੀ ਸੇਖਾਂ, 20 ਅਕੂਤਬਰ | ਮੋਗਾ ਦੇ ਪਿੰਡ ਕੋਟਲੀ ‘ਚ ਖੌਫਨਾਕ ਵਾਰਦਾਤ ਵਾਪਰੀ ਹੈ। ਸੈਰ ਕਰ ਰਹੇ ਸਰਪੰਚ ਤੇ ਸਾਥੀ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੰਚਾਇਤ ਨੂੰ ਲੈ ਕੇ 2 ਧਿਰਾਂ ਵਿਚਕਾਰ ਝਗੜਾ ਚੱਲ ਰਿਹਾ ਸੀ।

ਦੋਵਾਂ ਧਿਰਾਂ ਵਿਚਕਾਰ ਗੋਲੀਬਾਰੀ ਹੋਈ ਤੇ ਸਰਪੰਚ ਵੀਰ ਸਿੰਘ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਤੇ 2 ਹੋਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਜਾਂਚ ‘ਚ ਜੁਟ ਗਈ ਹੈ। ਦੱਸਿਆ ਜਾ ਰਿਹਾ ਹੈ ਕਿ 2 ਗੱਡੀਆਂ ਉਤੇ ਸਵਾਰ ਹੋ ਕੇ ਬਦਮਾਸ਼ ਆਏ ਸਨ ਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ।