ਮੋਹਾਲੀ | ਇਥੋਂ ਇਕ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਇਥੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਕਿਸੇ ਨੇ ਨਵਜੰਮੀ ਬੱਚੀ ਨੂੰ ਸਾੜ ਕੇ ਡੰਪਿੰਗ ਗਰਾਊਂਡ ’ਚ ਸੁੱਟ ਦਿੱਤਾ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਅੱਧਸੜੀ ਲਾਸ਼ ਨੂੰ ਕਬਜ਼ੇ ’ਚ ਲਿਆ ਤੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ।
ਦੱਸ ਦਈਏ ਕਿ ਬੀਤੀ ਸ਼ਾਮ ਮਟੌਰ ਦੇ ਡੰਪਿੰਗ ਗਰਾਊਂਡ ’ਚ ਕੂੜਾ ਸੁੱਟਣ ਆਏ ਕਾਮਿਆਂ ਨੇ ਬੱਚੀ ਦੀ ਸੜਦੀ ਲਾਸ਼ ਦੇਖੀ ਤੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਐੱਸਐੱਚਓ ਗੱਬਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ’ਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਡੰਪਿੰਗ ਗਰਾਊਂਡ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਨੇੜਲੇ ਨਿੱਜੀ ਹਸਪਤਾਲਾਂ ’ਚ ਜਣੇਪੇ ਕਰਵਾਉਣ ਵਾਲੀਆਂ ਦਾਈਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।






































