ਫਿਲੌਰ ‘ਚ 2 ਬੱਚਿਆਂ ਦੇ ਪਿਓ ਨੇ ਨਾਬਾਲਿਗਾ ਨੂੰ ਬਣਾਇਆ ਹਵਸ਼ ਦਾ ਸ਼ਿਕਾਰ, ਫੜੇ ਜਾਣ ‘ਤੇ ਛੱਤ ਤੋਂ ਮਾਰੀ ਛਾਲ, ਟੁੱਟੀ ਲੱਤ

0
1401

ਜਲੰਧਰ | ਫਿਲੌਰ ‘ਚ 2 ਬੱਚਿਆਂ ਦੇ ਪਿਓ ਨੇ ਸ਼ਰਮਨਾਕ ਹਰਕਤ ਨੂੰ ਅੰਜਾਮ ਦਿੰਦਿਆਂ 17 ਸਾਲ ਦੀ ਲੜਕੀ ਦਾ ਬਲਾਤਕਾਰ ਕਰ ਦਿੱਤਾ। ਦੋਸ਼ੀ ਨੇ ਲੜਕੀ ਦੇ ਮੂੰਹ ਵਿੱਚ ਕੰਬਲ ਤੁੰਨਿਆ ਹੋਇਆ ਸੀ। ਅਚਾਨਕ ਕੰਬਲ ਹਟਿਆ ਤਾਂ ਕੁੜੀ ਚੀਕਣ ਲੱਗੀ। ਚੀਕਾਂ ਸੁਣ ਕੇ ਜਦੋਂ ਘਰ ਦੇ ਉਸ ਕੋਲ ਆਏ ਤਾਂ ਦੋਸ਼ੀ ਨੇ ਉਨ੍ਹਾਂ ਨੂੰ ਧੱਕਾ ਦਿੱਤਾ ਅਤੇ 14 ਫੁੱਟ ਉੱਚੀ ਛੱਤ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਲੱਤ ਟੁੱਟ ਗਈ।

ਪੁਲਿਸ ਉਸ ਨੂੰ ਗ੍ਰਿਫਤਾਰ ਕਰਕੇ ਹਸਪਤਾਲ ਲੈ ਗਈ। ਆਰੋਪੀ ਦੀ ਲੱਤ ‘ਤੇ 15 ਟਾਂਕੇ ਲੱਗੇ ਹਨ। ਪੁਲਿਸ ਨੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਲੜਕੀ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ 12ਵੀਂ ਜਮਾਤ ਵਿੱਚ ਪੜ੍ਹਦੀ ਹੈ, ਜੋ ਦੇਰ ਰਾਤ ਤੱਕ ਪੜ੍ਹਨ ਲਈ ਇੱਕ ਵੱਖਰੇ ਕਮਰੇ ਵਿੱਚ ਰਹਿੰਦੀ ਹੈ। ਪੜ੍ਹਾਈ ਤੋਂ ਬਾਅਦ ਉਹ ਉਥੇ ਹੀ ਸੌਂਦੀ ਸੀ। ਪੱਪੂ ਸਿੰਘ, ਜੋ ਉਨ੍ਹਾਂ ਦੇ ਇਲਾਕੇ ਵਿੱਚ ਰਹਿੰਦਾ ਸੀ, ਨੂੰ ਇਸ ਬਾਰੇ ਪਤਾ ਲੱਗ ਗਿਆ ਤੇ ਬੀਤੀ ਰਾਤ ਉਹ ਕੰਧ ਟੱਪ ਕੇ ਘਰ ਆ ਗਿਆ।

ਆਰੋਪੀ 2 ਬੱਚਿਆਂ ਦਾ ਪਿਓ ਹੈ। ਉਸ ਦੀ ਪਤਨੀ ਦੁਬਈ ਵਿੱਚ ਕੰਮ ਕਰਦੀ ਹੈ। ਉਸ ਨੇ ਲੜਕੀ ਨਾਲ ਬਲਾਤਕਾਰ ਕਰਨ ਦੀ ਪੂਰੀ ਸਾਜ਼ਿਸ਼ ਰਚੀ। ਆਰੋਪੀ ਨੇ ਦੋਵਾਂ ਬੱਚਿਆਂ ਨੂੰ ਦਾਦਾ-ਦਾਦੀ ਦੇ ਘਰ ਭੇਜ ਦਿੱਤਾ, ਜਿਸ ਤੋਂ ਬਾਅਦ ਉਹ ਰਾਤ ਨੂੰ ਲੜਕੀ ਦੇ ਘਰ ਪਹੁੰਚਿਆ ਅਤੇ ਉਸ ਨਾਲ ਬਲਾਤਕਾਰ ਕੀਤਾ।

ਫਿਲੌਰ ਥਾਣੇ ਦੇ ਐੱਸਐੱਚਓ ਸੰਜੀਵ ਕਪੂਰ ਨੇ ਦੱਸਿਆ ਕਿ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੱਟਾਂ ਲੱਗਣ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)