ਪੰਜਾਬ ‘ਚ ਵਿਵਾਦਿਤ ਨਾਅਰੇ ਲਿਖ ਕੇ ਮਾਹੌਲ ਖਰਾਬ ਵਾਲਾ ਗਿਰੋਹ ਗ੍ਰਿਫਤਾਰ, ਅੱਤਵਾਦੀ ਗੁਰਪਤਵੰਤ ਪੰਨੂੰ ਦੇ ਹਨ ਸਾਥੀ

0
1319

ਚੰਡੀਗੜ੍ਹ | ਪੰਜਾਬ ਪੁਲਿਸ ਨੇ ਮੋਗਾ ਤੋਂ ਇਕ ਅਜਿਹੇ ਗਿਰੋਹ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ, ਜੋ ਪੰਜਾਬ ਵਿਚ ਵੱਖ-ਵੱਖ ਥਾਵਾਂ ‘ਤੇ ਇਤਰਾਜ਼ਯੋਗ ਨਾਅਰੇ ਲਿਖ ਕੇ ਇਸ ਰਾਹੀਂ ਪੰਜਾਬ ਦਾ ਮਾਹੌਲ ਖਰਾਬ ਕਰ ਰਿਹਾ ਸੀ। ਇਸ ਗਿਰੋਹ ਨੂੰ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦਾ ਸਮਰਥਕ ਦੱਸਿਆ ਜਾ ਰਿਹਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।

ਮੋਗਾ ਪੁਲਿਸ ਨੇ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਪੰਨੂ ਦੇ ਇਸ਼ਾਰੇ ‘ਤੇ ਪੰਜਾਬ ਅਤੇ ਹਰਿਆਣਾ ਵਿਚ ਦੇਸ਼ ਵਿਰੋਧੀ ਨਾਅਰੇ ਲਿਖਣ ਅਤੇ ਖਾਲਿਸਤਾਨੀ ਝੰਡੇ ਲਹਿਰਾਉਣ ਵਾਲੇ ਇਕ ਗਿਰੋਹ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਜਲਦੀ ਹੀ ਉਹ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਗੇ।

ਡੀਜੀਪੀ ਯਾਦਵ ਅਨੁਸਾਰ ਇਹ ਗਿਰੋਹ ਲੰਮੇ ਸਮੇਂ ਤੋਂ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿਚ ਖਾਲਿਸਤਾਨੀ ਨਾਅਰੇ ਲਿਖ ਰਿਹਾ ਸੀ। ਇੰਨਾ ਹੀ ਨਹੀਂ ਦੇਸ਼ ਵਿਰੋਧੀ ਨਾਅਰੇ ਲਗਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਪੰਜਾਬ ਪੁਲਿਸ ਪਿਛਲੇ ਕਾਫੀ ਸਮੇਂ ਤੋਂ ਇਸ ਗਿਰੋਹ ਦੀ ਤਲਾਸ਼ ਵਿਚ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਮੁਲਜ਼ਮਾਂ ਦਾ ਪਤਾ ਲਗਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕਰ ਰਹੀ ਹੈ। ਆਖ਼ਿਰਕਾਰ ਇਨ੍ਹਾਂ ਮੁਲਜ਼ਮਾਂ ਤੱਕ ਪਹੁੰਚਣ ਵਿਚ ਕਾਮਯਾਬ ਹੋ ਗਏ। ਪੁਲਿਸ ਹੁਣ ਮੁਲਜ਼ਮਾਂ ਤੋਂ ਵਿਸਥਾਰਪੂਰਵਕ ਜਾਣਕਾਰੀ ਲੈਣ ਵਿਚ ਜੁਟੀ ਹੈ। ਜਾਣਕਾਰੀ ਅਨੁਸਾਰ ਅੱਤਵਾਦੀ ਪੰਨੂ ਇਨ੍ਹਾਂ ਦੋਸ਼ੀਆਂ ਨੂੰ ਨਾਅਰੇ ਲਿਖਣ ਲਈ ਪੈਸੇ ਭੇਜ ਰਿਹਾ ਸੀ। ਪੁਲਿਸ ਨੇ ਪੈਸੇ ਭੇਜਣ ਦੇ ਸਾਧਨਾਂ ਅਤੇ ਸੰਪਰਕ ਦੇ ਤਰੀਕਿਆਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ