ਪੰਜਾਬ ‘ਚ ਫਿਰ ਲਗਾਤਾਰ 3 ਛੁੱਟੀਆਂ, ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

0
2949

ਚੰਡੀਗੜ੍ਹ, 2 ਨਵੰਬਰ | ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ ਹੋਣਗੀਆਂ। ਪ੍ਰਾਪਤ ਜਾਣਕਾਰੀ ਅਨੁਸਾਰ 15, 16 ਅਤੇ 17 ਨਵੰਬਰ ਨੂੰ ਛੁੱਟੀ ਰਹੇਗੀ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿਚ ਦਿੱਤੀ ਗਈ ਹੈ। ਸਰਕਾਰੀ ਪ੍ਰਾਈਵੇਟ ਸਕੂਲ ਤੇ ਕਾਲਜ, ਸਰਕਾਰੀ ਦਫ਼ਤਰ ਤੇ ਅਦਾਰੇ ਤਿੰਨੇ ਦਿਨ ਬੰਦ ਰਹਿਣਗੇ।

ਪੰਜਾਬ ਸਰਕਾਰ ਵੱਲੋਂ ਐਲਾਨੀ ਛੁੱਟੀਆਂ ਦੀ ਸੂਚੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ 15 ਨਵੰਬਰ, ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਦਿਨ ਸ਼ਨੀਵਾਰ ਅਤੇ ਆਖਰੀ ਦਿਨ 17 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ। ਅਜਿਹੇ ‘ਚ ਲਗਾਤਾਰ ਦਿਨ ਛੁੱਟੀਆਂ ਹੋਣਗੀਆਂ।