ਪੰਜਾਬ ਦੇ ਪ੍ਰਾਇਮਰੀ ਸਕੂਲਾਂ ‘ਚ ਵਿਦੇਸ਼ਾ ਦੀ ਤਰਜ ‘ਤੇ ਹੋਵੇਗੀ ਪੜ੍ਹਾਈ, ਟ੍ਰੇਨਿੰਗ ਲਈ ਫਿਨਲੈਂਡ ਜਾਣਗੇ ਟੀਚਰ

0
263

ਚੰਡੀਗੜ੍ਹ, 27 ਸਤੰਬਰ | ਹੁਣ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਵਿਚ ਸਿੱਖਿਆ ਫਿਨਲੈਂਡ ਦੀ ਤਰਜ਼ ‘ਤੇ ਹੋਵੇਗੀ। ਇਸ ਲਈ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਤੋਂ ਪੰਜਾਬ ਦੇ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਫਿਨਲੈਂਡ ਦੇ ਅਬੈਂਸੀ ਵਿਚ ਤੁਰਕੂ ਯੂਨੀਵਰਸਿਟੀ ਅਤੇ ਦਿੱਲੀ ਵਿਚ ਪੰਜਾਬ ਸਰਕਾਰ ਦਰਮਿਆਨ ਇੱਕ ਸਮਝੌਤਾ ਸਹੀਬੰਦ ਕੀਤਾ ਗਿਆ ਹੈ। ਇਸ ਮੌਕੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਹਾਜ਼ਰ ਸਨ। ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਹਿਮਤੀ ਪੱਤਰ ‘ਤੇ ਦਸਤਖਤ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਿਆ ਜਾਵੇਗਾ। ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ ਹੈ। ਇਹ ਸਿਖਲਾਈ ਪ੍ਰੋਗਰਾਮ ਤਿੰਨ ਹਫ਼ਤਿਆਂ ਦਾ ਹੋਵੇਗਾ। ਸਿੱਖਿਆ ਵਿਭਾਗ ਨੇ ਇੱਛੁਕ ਅਧਿਆਪਕਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ ਅਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ ‘ਤੇ ਹੀ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ।