ਸੰਗਰੂਰ ‘ਚ CM ਮਾਨ ਨੇ 422 ਪੰਚਾਇਤਾਂ ਦੇ ਨਵੇਂ ਚੁਣੇ ਪੰਚਾਂ ਨੂੰ ਚੁਕਾਈ ਸਹੁੰ, ਕਿਹਾ- ਵਿਕਾਸ ਲਈ ਫੰਡਾਂ ਦੀ ਨਹੀਂ ਆਵੇਗੀ ਕਮੀ

0
870

ਸੰਗਰੂਰ, 19 ਨਵੰਬਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ (19 ਨਵੰਬਰ) ਸੰਗਰੂਰ ਵਿਚ 422 ਪੰਚਾਇਤਾਂ ਦੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਪੰਚਾਂ ਨੂੰ ਕਿਹਾ ਕਿ ਉਹ ਪਿੰਡ ਦੇ ਵਿਕਾਸ ਸਬੰਧੀ ਪ੍ਰਸਤਾਵ ਪਾਸ ਕਰਵਾਉਣ, ਉਨ੍ਹਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

ਕਾਂਗਰਸ ਜਾਂ ਕਿਸੇ ਹੋਰ ਪਾਰਟੀ ਦਾ ਕੋਈ ਪੰਚ ਜਾਂ ਸਰਪੰਚ ਹੋਵੇ, ਉਹ ਵੀ ਸਿੱਧਾ ਮੇਰੇ ਕੋਲ ਆਵੇ। ਮੈਂ ਪੂਰੇ ਪੰਜਾਬ ਦਾ ਮੁੱਖ ਮੰਤਰੀ ਹਾਂ।  ਤੁਸੀਂ ਸਾਡੇ ਲਈ ਸਭ ਤੋਂ ਮਹੱਤਵਪੂਰਨ ਹੋ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸਰਕਾਰ 5 ਲੱਖ ਰੁਪਏ ਦੀ ਰਾਸ਼ੀ ਦੇਵੇਗੀ।

ਪੰਚਾਇਤਾਂ ਇਹ ਪੈਸਾ ਪਿੰਡਾਂ ਦੇ ਵਿਕਾਸ ਲਈ ਆਪਣੀ ਮਰਜ਼ੀ ਅਨੁਸਾਰ ਕਿਤੇ ਵੀ ਖਰਚ ਕਰ ਸਕਦੀਆਂ ਹਨ। ਅੱਜ 18 ਹੋਰ ਜ਼ਿਲਿਆਂ ਵਿਚ ਵੀ ਪੰਚਾਂ ਨੂੰ ਸਹੁੰ ਚੁਕਾਈ ਗਈ, ਜਦੋਂਕਿ ਚਾਰ ਜ਼ਿਲਿਆਂ ਵਿਚ ਜਿੱਥੇ ਵਿਧਾਨ ਸਭਾ ਉਪ ਚੋਣਾਂ ਹੋ ਰਹੀਆਂ ਹਨ। ਸਹੁੰ ਚੁੱਕ ਸਮਾਗਮ ਬਾਅਦ ਵਿਚ ਉੱਥੇ ਹੋਵੇਗਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)