ਮੋਹਾਲੀ | ਮੰਦਭਾਗੀ ਖਬਰ ਸਾਹਮਣੇ ਆਈ ਹੈ। ਅਜਿਹੀ ਹੀ ਖ਼ਬਰ ਸਿੰਘਾਪੁਰ ਤੋਂ ਸਾਹਮਣੇ ਆਈ ਹੈ। ਜਿਥੇ ਭਾਰਤੀ ਵਿਅਕਤੀ ਨੂੰ ਇਕ ਸ਼ਾਪਿੰਗ ਮਾਲ ਦੇ ਬਾਹਰ ਧੱਕਾ ਮਾਰ ਦਿੱਤਾ ਗਿਆ, ਜਿਸ ਕਾਰਨ ਪੌੜੀਆਂ ਤੋਂ ਹੇਠਾਂ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ 34 ਸਾਲ ਦੇ ਥੇਵੇਂਦਰਨ ਸ਼ਨਮੁਗਮ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪੌੜੀਆਂ ਤੋਂ ਡਿੱਗਣ ਤੋਂ ਬਾਅਦ ਵਿਅਕਤੀ ਦੀ ਸਿਰ ਵਿਚ ਕਈ ਫਰੈਕਚਰ ਹੋ ਗਏ ਸਨ। ਉਸ ਦਾ ਸਥਾਨਕ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ, ਜਿਥੇ ਸ਼ੁੱਕਰਵਾਰ ਨੂੰ ਉਸ ਨੇ ਆਖ਼ਰੀ ਸਾਹ ਲਏ।