ਹਰਿਆਣਾ, 11 ਦਸੰਬਰ | ਸੋਨੀਪਤ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਛੀਛਦਾਨਾ ਪਿੰਡ ਦੇ ਸਰਪੰਚ ਰਾਜਕੁਮਾਰ ਉਰਫ਼ ਰਾਜੂ ਦਾ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਮਰਡਰ ਕਰ ਦਿੱਤਾ। ਸਰਪੰਚ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਿੰਡ ‘ਚ ਦਹਿਸ਼ਤ ਦਾ ਮਾਹੌਲ ਹੈ। ਸਰਪੰਚ ਦੇ ਕਤਲ ਤੋਂ ਬਾਅਦ ਪਿੰਡ ਵਿਚ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਗੋਹਾਣਾ ਖੇਤਰ ਦੇ ਪਿੰਡ ਛੀਛਦਾਨਾ ਦਾ ਸਰਪੰਚ ਸੋਮਵਾਰ ਸਵੇਰੇ ਆਪਣੇ ਖੇਤ ਜਾਣ ਲਈ ਸਾਈਕਲ ‘ਤੇ ਘਰੋਂ ਨਿਕਲਿਆ ਸੀ। ਰਸਤੇ ਵਿਚ ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਸਰਪੰਚ ਨੂੰ ਕਈ ਗੋਲੀਆਂ ਲੱਗੀਆਂ। ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਤਣਾਅਪੂਰਨ ਮਾਹੌਲ ਨੂੰ ਦੇਖਦਿਆਂ ਪਿੰਡ ਵਿਚ ਹੋਰ ਪੁਲਿਸ ਤਾਇਨਾਤ ਕਰ ਦਿੱਤੀ ਹੈ। ਜਾਂਚ ਤੋਂ ਬਾਅਦ ਪੁਲਿਸ ਅਤੇ ਫੋਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਅਤੇ ਇਸ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਹਮਲਾਵਰਾਂ ਨੂੰ ਫੜਨ ਲਈ ਨਾਕਾਬੰਦੀ ਕਰ ਦਿੱਤੀ ਹੈ।





































