ਤਲਵੰਡੀ ਸਾਬੋ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਰਾਜਗੜ੍ਹ ਕੁੱਬੇ ‘ਚ ਇਕ ਨੌਜਵਾਨ ਨੇ ਆਰਥਿਕ ਤੰਗੀ ਕਾਰਨ ਘਰ ‘ਚ ਜਾਨ ਦੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਨਾਂ ਗੁਰਪ੍ਰੀਤ ਸਿੰਘ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂਕਿ ਆਸ-ਪਾਸ ਦੇ ਲੋਕਾਂ ਅਤੇ ਨੌਜਵਾਨ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਗਈ।
ਇਸ ਸਬੰਧੀ ਉਸਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ 2 ਵਾਰ ਫੌਜ ਵਿਚ ਭਰਤੀ ਲਈ ਅਪਲਾਈ ਕੀਤਾ ਸੀ। ਉਸ ਦੇ ਪਿਤਾ ਦੀ ਬਚਪਨ ਵਿਚ ਹੀ ਮੌਤ ਹੋ ਗਈ ਸੀ, ਜਿਸ ਕਾਰਨ ਉਹ ਆਪਣੇ ਚਾਚੇ ਦੇ ਘਰ ਰਹਿ ਰਿਹਾ ਸੀ। ਰੋਜ਼ਗਾਰ ਨਾ ਮਿਲਣ ਕਾਰਨ ਨੌਜਵਾਨ ਕਾਫੀ ਪਰੇਸ਼ਾਨ ਰਹਿੰਦਾ ਸੀ।