ਆਉਣ ਵਾਲੇ ਦਿਨਾਂ ‘ਚ ਫਿਰ ਬਦਲੇਗਾ ਮੌਸਮ, ਤੇਜ਼ ਹਵਾਵਾਂ ਤੇ ਮੀਂਹ ਦੇ ਆਸਾਰ

0
257

ਚੰਡੀਗੜ੍ਹ| ਮਨਮੋਹਨ ਸਿੰਘ ਡਾਇਰੈਕਟਰ ਪੰਜਾਬ ਮੌਸਮ ਵਿਭਾਗ ਚੰਡੀਗੜ੍ਹ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਤਿੰਨ ਚਾਰ ਦਿਨਾਂ ਵਿਚ ਪੰਜਾਬ ਦਾ ਮੌਸਮ ਇਕ ਵਾਰ ਫਿਰ ਵਿਗੜੇਗਾ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪੰਜਾਬ ਤੇ ਹਰਿਆਣਾ ਵਿਚ ਮੀਂਹ ਤੇ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਨਾਲ ਮੌਸਮ ਖੁਸਗਵਾਰ ਰਹੇਗਾ। ਉਨ੍ਹਾਂ ਨੇ ਨਾਲ ਹੀ ਇਹ ਵੀ ਦੱਸਿਆ ਕਿ 20 ਮਈ ਤੋਂ ਬਾਅਦ ਮੌਸਮ ਫਿਰ ਬਦਲੇਗਾ ਤੇ ਗਰਮੀ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦੇਵੇਗੀ।