ਫਿਲੌਰ। ਫਿਲੌਰ ਦੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।

ਘਟਨਾ ਪਿੰਡ ਦੇ ਗੁਰਦੁਆਰਾ ਸਾਹਿਬ ਨਾਲ ਸਬੰਧਤ ਹੈ, ਜਿੱਥੇ ਮੁਲਜ਼ਮਾਂ ਨੇ ਕਾਫੀ ਹੰਗਾਮਾ ਕੀਤਾ ਅਤੇ ਗੁਰਦੁਆਰਾ ਸਾਹਿਬ ਵਿੱਚ ਪਏ ਸਾਮਾਨ ਦੀ ਵੀ ਭੰਨਤੋੜ ਕੀਤੀ ਗਈ। ਪਿੰਡ ਵਾਸੀਆਂ ਨੇ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਫੜ ਲਿਆ ਹੈ ਪਰ ਪੂਰੇ ਪਿੰਡ ਵਿੱਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਫਿਲੌਰ ਤਹਿਸੀਲ ਦੇ ਉੱਚ ਪੁਲਿਸ ਅਧਿਕਾਰੀ ਅਤੇ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਸਥਿਤੀ ਨੂੰ ਸ਼ਾਂਤ ਕਰਨ ‘ਚ ਜੁਟੀ ਹੋਈ ਹੈ।