ਜਲੰਧਰ | ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਜਾਰੀ ਹੈ। ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 42,144 ਵੋਟਾਂ ਨਾਲ ਅੱਗੇ ਹਨ। ਇਸ ਸੀਟ ‘ਤੇ ‘ਆਪ’ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ।
ਆਪ ਉਮੀਦਵਾਰ ਨੂੰ ਜ਼ਬਰਦਸਤ ਲੀਡ ਮਿਲ ਰਹੀ ਹੈ। ਜਸ਼ਨ ਦਾ ਮਾਹੌਲ ਬਣ ਗਿਆ ਹੈ। ਅਜੇ ਤਕ ਦੇ ਡਾਟੇ ਵਿਚ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ 1,73,899 ਤੇ ਸੁਸ਼ੀਲ ਰਿੰਕੂ ਨੂੰ 2,15,315 ਤੇ ਅਕਾਲੀ-ਬਸਪਾ 99,679 ਤੇ ਭਾਜਪਾ ਨੂੰ 1,11,551 ਵੋਟਾਂ ਪਈਆਂ ਹਨ ।