ਲੁਧਿਆਣਾ | ਬਲਾਤਕਾਰ ਮਾਮਲੇ ਦੇ ਆਰੋਪੀ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਅਦਾਲਤ ਨੇ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਬਾਕੀ 4 ਦੋਸ਼ੀਆਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ ਹੈ।
11 ਜੁਲਾਈ ਨੂੰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ 4 ਸਾਥੀਆਂ ਸਮੇਤ ਅਦਾਲਤ ‘ਚ ਸਰੰਡਰ ਕੀਤਾ ਸੀ। ਪੁਲੀਸ ਨੇ ਪਹਿਲਾਂ ਬੈਂਸ ਤੇ ਉਸ ਦੇ ਸਾਥੀਆਂ ਨੂੰ ਤਿੰਨ ਦਿਨ ਦੇ ਰਿਮਾਂਡ ’ਤੇ ਲਿਆ ਸੀ।
ਹੁਣ ਪੁਲਿਸ ਨੇ ਦੂਜੀ ਵਾਰ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਸ਼ਾਇਦ ਅਦਾਲਤ ਬੈਂਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਸਕਦੀ ਹੈ।
ਰਿਮਾਂਡ ਦੌਰਾਨ ਬੈਂਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸ਼ਨੀਵਾਰ ਨੂੰ ਬੈਂਸ ਨੇ ਅਦਾਲਤ ‘ਚ ਵੀ ਆਪਣੀ ਦਲੀਲ ਪੇਸ਼ ਕੀਤੀ।