ਪੰਜਾਬ ਸਮੇਤ ਇਨ੍ਹਾਂ ਜ਼ਿਲਿਆਂ ‘ਚ ਅਗਲੇ ਹਫਤੇ ਸੋਚ-ਸਮਝ ਕੇ ਨਿਕਲਿਓ ਘਰੋਂ ਬਾਹਰ, ਧੁੰਦ ਦਾ ਵਧੇਗਾ ਕਹਿਰ

0
629

weather | ਪੰਜਾਬ, ਹਰਿਆਣਾ ਤੇ ਦਿੱਲੀ ਸਮੇਤ ਸਮੁੱਚੇ ਉੱਤਰੀ ਭਾਰਤ ਵਿਚ ਅੱਜ ਵੀ ਸੰਘਣੀ ਧੁੰਦ ਛਾਈ ਹੋਈ ਹੈ। ਧੁੰਦ ਕਰਕੇ ਆਮ ਜੀਵਨ ਲੀਹੋਂ ਲੱਥ ਗਿਆ ਹੈ। ਧੁੰਦ ਕਾਰਨ ਕਈ ਥਾਵਾਂ ’ਤੇ ਜ਼ਿਆਦਾ ਦੂਰ ਤੱਕ ਦਿਖਾਈ ਨਹੀਂ ਦੇ ਰਿਹਾ, ਵਿਜ਼ੀਬਿਲਟੀ ਬਹੁਤ ਘੱਟ ਗਈ ਹੈ।
ਇਸ ਦੌਰਾਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਚਾਰ-ਪੰਜ ਦਿਨ ਹਾਲਾਤ ਅਜਿਹੇ ਹੀ ਰਹਿਣਗੇ।

ਅਧਿਕਾਰੀ ਨੇ ਦੱਸਿਆ ਕਿ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਹਲਵਾਰਾ, ਆਦਮਪੁਰ, ਬਠਿੰਡਾ, ਮੁਹਾਲੀ ਤੇ ਰੂਪਨਗਰ ਤੇ ਹਰਿਆਣਾ ਦੇ ਕਰਨਾਲ, ਅੰਬਾਲਾ, ਹਿਸਾਰ, ਰੋਹਤਕ, ਭਿਵਾਨੀ ਤੇ ਪੰਚਕੂਲਾ ਸਮੇਤ ਦੋਹਾਂ ਰਾਜਾਂ ਦੇ ਕਈ ਹਿੱਸਿਆਂ ’ਚ ਧੁੰਦ ਕਾਰਨ ਦੇਖਣ ਦੀ ਸਮਰੱਥਾ ਬਹੁਤ ਘੱਟ ਰਹੀ ਹੈ। ਧੁੰਦ ਕਾਰਨ ਸੜਕਾਂ ’ਤੇ ਵਾਹਨਾਂ ਦੀ ਰਫ਼ਤਾਰ ਵੀ ਘੱਟ ਰਹੀ ਤੇ ਬਹੁਤੇ ਵਾਹਨਾਂ ਬੱਤੀਆਂ ਜਗਾ ਕੇ ਲੰਘ ਰਹੇ ਹਨ। ਮੌਸਮ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਰੇਲ ਗੱਡੀਆਂ ਤੇ ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ।