ਪੰਜਾਬ ਦੇ ਇਸ ਜ਼ਿਲੇ ‘ਚ ਡੇਂਗੂ ਦੀ ਬਿਮਾਰੀ ਨੇ ਧਾਰਿਆ ਖੌਫਨਾਕ ਰੂਪ, ਔਰਤ ਦੀ ਹੋਈ ਮੌਤ

0
690

ਸੰਗਰੂਰ, 5 ਨਵੰਬਰ | ਭਵਾਨੀਗੜ੍ਹ ਦੇ ਉਦਯੋਗਪਤੀ ਗੁਰਵਿੰਦਰ ਸਿੰਘ ਰਿੰਕੂ ਦੀ ਮਾਤਾ ਲਕਸ਼ਮੀ ਦੇਵੀ ਦੀ ਅੱਜ ਡੇਂਗੂ ਕਾਰਨ ਮੌਤ ਹੋ ਜਾਣ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਗੁਰਵਿੰਦਰ ਸਿੰਘ ਰਿੰਕੂ ਨੇ ਦੱਸਿਆ ਕਿ ਉਸ ਦੀ ਮਾਤਾ ਨੂੰ ਤੇਜ਼ ਬੁਖਾਰ ਸੀ। ਅਚਾਨਕ ਉਸ ਦੀ ਸਿਹਤ ਵਿਗੜਨ ‘ਤੇ ਉਸ ਨੂੰ ਤੁਰੰਤ ਸਥਾਨਕ ਸ਼ਹਿਰ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਇੱਥੇ ਕਰਵਾਏ ਗਏ ਟੈਸਟ ਦੌਰਾਨ ਉਸ ਦੀ ਮਾਂ ਦੀ ਡੇਂਗੂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਸ ਦੀ ਤਬੀਅਤ ਵਿਗੜਨ ਕਾਰਨ ਉਸ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਲਕਸ਼ਮੀ ਦੇਵੀ ਦੀ ਮੌਤ ’ਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਸੱਭਿਆਚਾਰਕ ਜਥੇਬੰਦੀਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਰੋਸ ਪ੍ਰਗਟ ਕੀਤਾ ਹੈ ਕਿ ਸ਼ਹਿਰ ’ਚ ਡੇਂਗੂ ਦੀ ਆਮਦ ਦੇ ਬਾਵਜੂਦ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)