ਅੰਮ੍ਰਿਤਪਾਲ ਸਿੰਘ ‘ਤੇ ਕਾਰਵਾਈ ਦੇ ਮੱਦੇਨਜ਼ਰ ਪੰਜਾਬ ਦੇ ਕਈ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ

0
18465

ਚੰਡੀਗੜ੍ਹ | ਪੰਜਾਬ ਪੁਲਿਸ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਵੱਡੀ ਕਾਰਵਾਈ ਆਰੰਭੀ ਗਈ ਹੈ ਪਰ ਇਸ ਦੇ ਨਾਲ ਹੀ ਹੁਣ ਇਹ ਖਬਰ ਵੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਕਈ ਇਲਾਕਿਆਂ ‘ਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ‘ਚ ਅਮਨ-ਸ਼ਾਂਤੀ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪ੍ਰਸ਼ਾਸਨ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮਾਲਵਾ, ਮਾਝਾ ਅਤੇ ਦੁਆਬਾ ‘ਚ ਕਈ ਇਲਾਕਿਆਂ ‘ਚ ਨੈੱਟ ਬੰਦ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਬਠਿੰਡਾ ਸਮੇਤ ਕਈ ਇਲਾਕਿਆਂ ਵਿਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕਿਸੇ ਵੀ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਪੁਲਿਸ ਨੇ ਚੌਕਸੀ ਵਜੋਂ ਇੰਟਰਨੈਟ ਸੇਵਾਵਾਂ ਠੱਪ ਕਰ ਦਿੱਤੀਆਂ ਹਨ। ਬਠਿੰਡਾ, ਮੋਗਾ, ਜਲੰਧਰ, ਨਾਭਾ ਸਮੇਤ ਕਈ ਜ਼ਿਲ੍ਹਿਆਂ ਵਿਚ ਲੋਕ ਇੰਟਰਨੈੱਟ ਸੇਵਾਵਾਂ ਦੇ ਸਿਗਨਲ ਘੱਟ ਕਰ ਦਿੱਤੇ ਹਨ। ਪੁਲਿਸ ਨੇ ਵੀ ਲੋਕਾਂ ਨੂੰ ਸ਼ਾਂਤੀ ਬਣਾਉਣ ਅਤੇ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।