ਵੱਧ ਰਹੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਕੈਪਟਨ ਸਰਕਾਰ ਨੇ ਵਧਾਈ ਸਖਤੀ, 1 ਮਾਰਚ ਤੋਂ ਇਨ੍ਹਾਂ ਨਿਯਮਾਂ ਦੀ ਕਰਨੀ ਹੋਵੇਗੀ ਪਾਲਨਾ

0
26762

ਚੰਡੀਗੜ੍ਹ | ਸੂਬੇ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਕੈਪਟਨ ਸਰਕਾਰ ਨੇ ਮੁੜ ਸਖਤੀ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਅੱਜ ਚੰਡੀਗੜ੍ਹ ਵਿੱਚ ਕੈਪਟਨ ਨੇ ਉੱਚ ਪੱਧਰੀ ਮੀਟਿੰਗ ਕੀਤੀ ਜਿਸ ਤੋਂ ਬਾਅਦ ਸਖਤੀ ਕਰਨ ਦਾ ਫੈਸਲਾ ਲਿਆ ਗਿਆ ਹੈ।

ਹੁਣ ਸੂਬੇ ਵਿੱਚ ਮੁੜ ਅੰਦਰੂਨੀ ਸਮਾਗਮਾਂ ਵਿਚ 100 ਤੋਂ ਵੱਧ ਲੋਕ ਇਕੱਠੇ ਨਹੀਂ ਕੀਤੇ ਜਾ ਸਕਣਗੇ। ਜੇਕਰ ਬਾਹਰੀ ਫੰਕਸ਼ਨ ਹੈ ਤਾਂ 200 ਤੋਂ ਵੱਧ ਬੰਦਿਆਂ ਨੂੰ ਬੁਲਾਉਣ ਉੱਤੇ ਪਾਬੰਦੀ ਹੋਵੇਗੀ।

ਪਾਬੰਦੀ ਦੇ ਨਵੇਂ ਨਿਯਮ 1 ਮਾਰਚ ਤੋਂ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ।

ਥਏਟਰ ਅਤੇ ਹੋਰਨਾਂ ਪਬਲਿਕ ਥਾਵਾਂ ਬਾਰੇ ਫੈਸਲਾ ਅਜੇ ਨਹੀਂ ਹੋਇਆ ਹੈ। ਇਹ ਫੈਸਲਾ ਇੱਕ ਮਾਰਚ ਤੋਂ ਬਾਅਦ ਲਿਆ ਜਾਵੇਗਾ।

ਪ੍ਰਾਈਵੇਟ ਦਫਤਰਾਂ ਅਤੇ ਰੈਸਟੋਰੈਂਟ ਵਾਲਿਆਂ ਨੂੰ ਆਪਣੇ ਸਾਰੇ ਕਰਮਚਾਰੀਆਂ ਦਾ ਕੋਰੋਨਾ ਟੈਸਟ ਕਰਵਾਉਣਾ ਪਵੇਗਾ। ਕੋਰੋਨਾ ਨੈਗੇਟਿਵ ਰਿਪੋਰਟਾਂ ਨੂੰ ਡਿਸਪਲੇ ਵੀ ਕਰਨਾ ਹੋਵੇਗਾ।

(Note : ਜਲੰਧਰ ਦੀਆਂ ਖਬਰਾਂ ਦੇ ਅਪਡੇਟ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ )