ਪੰਜਾਬ ‘ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸਕੂਲਾਂ ਨੂੰ ਜਾਰੀ ਹੋਏ ਇਹ ਹੁਕਮ, ਅਣਗਹਿਲੀ ਵਰਤਣ ‘ਤੇ ਹੋਵੇੇਗੀ ਕਾਰਵਾਈ

0
314

ਲੁਧਿਆਣਾ, 7 ਅਕਤੂਬਰ | ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਸਮੂਹ ਸਕੂਲ ਮੁਖੀਆਂ ਨੂੰ ਪੋਲਿੰਗ ਬੂਥਾਂ ਲਈ ਵਿਸ਼ੇਸ਼ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਵੱਖ-ਵੱਖ ਪ੍ਰਾਇਮਰੀ ਸਕੂਲਾਂ ਵਿਚ ਪੋਲਿੰਗ ਬੂਥ ਬਣਾਏ ਜਾਣਗੇ ਤੇ ਪੋਲਿੰਗ ਪਾਰਟੀਆਂ 14 ਅਕਤੂਬਰ ਨੂੰ ਉੱਥੇ ਪੁੱਜਣਗੀਆਂ।

ਹਦਾਇਤਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਪੋਲਿੰਗ ਬੂਥ ਪੂਰੀ ਤਰ੍ਹਾਂ ਸਾਫ਼ ਅਤੇ ਧੂੜ, ਗੰਦਗੀ ਅਤੇ ਕੂੜੇ ਦੇ ਜਾਲ ਤੋਂ ਮੁਕਤ ਹੋਣੇ ਚਾਹੀਦੇ ਹਨ। ਜੇਕਰ ਕਮਰੇ ਵਿਚ ਕੋਈ ਵਸਤੂ ਪਈ ਹੈ ਤਾਂ ਉਸ ਨੂੰ ਦੂਜੇ ਕਮਰਿਆਂ ਵਿਚ ਤਬਦੀਲ ਕਰ ਦੇਣਾ ਚਾਹੀਦਾ ਹੈ। ਬਾਥਰੂਮਾਂ ਦੀ ਸਫ਼ਾਈ ਅਤੇ ਉਨ੍ਹਾਂ ਵਿਚ ਪਾਣੀ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਦਾ ਵੀ ਯੋਗ ਪ੍ਰਬੰਧ ਕੀਤਾ ਜਾਵੇ।

ਚੋਣ ਡਿਊਟੀ ‘ਤੇ ਤਾਇਨਾਤ ਪੋਲਿੰਗ ਪਾਰਟੀਆਂ ਨੂੰ ਰਾਤ ਨੂੰ ਪੋਲਿੰਗ ਸਟੇਸ਼ਨਾਂ ‘ਤੇ ਹੀ ਰਹਿਣਾ ਪਵੇਗਾ, ਇਸ ਲਈ ਬਿਜਲੀ ਵਿਵਸਥਾ ਵੀ ਸੁਚਾਰੂ ਢੰਗ ਨਾਲ ਹੋਣੀ ਚਾਹੀਦੀ ਹੈ। ਸਾਰੇ ਬਲਬ ਅਤੇ ਟਿਊਬ ਲਾਈਟਾਂ ਸਹੀ ਹਾਲਤ ਵਿਚ ਹੋਣੀਆਂ ਚਾਹੀਦੀਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਹਦਾਇਤ ਕੀਤੀ ਹੈ ਕਿ ਇਹ ਸਾਰੀਆਂ ਤਿਆਰੀਆਂ ਪਹਿਲ ਦੇ ਆਧਾਰ ‘ਤੇ ਕੀਤੀਆਂ ਜਾਣ ਅਤੇ ਕਿਸੇ ਵੀ ਅਣਗਹਿਲੀ ਦੀ ਸੂਰਤ ਵਿਚ ਸਬੰਧਤ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)