ਮੀਂਹ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਭਲਕੇ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

0
2046

ਪਟਿਆਲਾ | ਪੰਜਾਬ ਵਿਚ ਅਗਲੇ 2-3 ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕਰੀਬ 6 ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਿਰਫ ਬਹੁਤ ਜ਼ਰੂਰੀ ਕੰਮ ਹੋਣ ‘ਤੇ ਹੀ ਘਰੋਂ ਬਾਹਰ ਨਿਕਲਣ।

ਇਸੇ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਭਲਕੇ ਯਾਨੀ 10 ਜੁਲਾਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਯੂਨੀਵਰਸਿਟੀ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਪੰਜਾਬ ਵਿਚ ਘੋਸ਼ਿਤ ਕੀਤੇ ਗਏ ਅਲਰਟ/ਪ੍ਰਬੰਧਕੀ ਕਾਰਨਾਂ ਕਰਕੇ ਭਲਕੇ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਜਾਂਦੀਆਂ ਹਨ।

ਇਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਬਾਅਦ ਵਿਚ ਸੂਚਿਤ ਕਰ ਦਿੱਤੀਆਂ ਜਾਣਗੀਆਂ। ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਡੇਟਸ਼ੀਟਾਂ ਯੂਨੀਵਰਸਿਟੀ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀਆਂ ਜਾਣਗੀਆਂ।