ਸੁਲਤਾਨਪੁਰ ਲੋਧੀ ਦੀ ਧਾਰਮਿਕ ਮਹੱਤਤਾ ਨੂੰ ਵੇਖ ਤੰਬਾਕੂ ਵੇਚਣ ‘ਤੇ ਲੱਗੀ ਪੂਰਨ ਪਾਬੰਦੀ, ਪੜ੍ਹੋ ਪੂਰੀ ਖਬਰ

0
2279

ਕਪੂਰਥਲਾ | ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਵਿਸ਼ੇਸ਼ ਸਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਕੇ ਸੁਲਤਾਨਪੁਰ ਲੋਧੀ ਦੀ ਮਿਊਂਸੀਪਲ ਕੌਂਸਲ ਦੇ ਅਧਿਕਾਰ ਖੇਤਰ ਦੇ ਦਾਇਰੇ ਵਿਚ ਹਰ ਤਰ੍ਹਾਂ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਹੁਕਮ 11 ਜਨਵਰੀ ਤੋਂ 11 ਮਾਰਚ 2023 ਤੱਕ ਲਾਗੂ ਰਹਿਣਗੇ। ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਆਪਣੇ ਹੁਕਮ ਰਾਹੀਂ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕੀਤਾ ਜਾ ਚੁੱਕਾ ਹੈ। ਇਸ ਲਈ ਸੁਲਤਾਨਪੁਰ ਲੋਧੀ ਵਿਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਰੋਕ ਲਗਾਉਣੀ ਜ਼ਰੂਰੀ ਹੈ।