CM ਮਾਨ ਵੱਲੋਂ ਗੁਰੂ ਤੇਗ ਬਹਾਦਰ ਅਜਾਇਬ ਘਰ ਦਾ ਉਦਘਾਟਨ, ਪੜ੍ਹੋ ਕੀ ਕੀਤਾ ਅਹਿਮ ਐਲਾਨ

0
2387

ਸ੍ਰੀ ਅਨੰਦਪੁਰ ਸਾਹਿਬ | ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਤੇਗ ਬਹਾਦਰ ਅਜਾਇਬ ਘਰ ਦਾ ਉਦਘਾਟਨ ਕੀਤਾ ਅਤੇ ਪੰਜ ਪਿਆਰਾ ਪਾਰਕ ਦੇ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਐਲਾਨ ਕੀਤਾ ਕਿ ਭਲਕੇ ਸਮਾਣਾ ‘ਚ ਇਕ ਹੋਰ ਟੋਲ ਪਲਾਜ਼ਾ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਵਿਸਾਖੀ ਤੋਂ ਇਕ ਦਿਨ ਪਹਿਲਾਂ ਫ਼ਸਲਾਂ ਦਾ ਮੁਆਵਜ਼ਾ ਵੰਡਣਾ ਸ਼ੁਰੂ ਕਰ ਦੇਵਾਂਗੇ।

ਇਸ ਦੌਰਾਨ ਉਨ੍ਹਾਂ ਸਰਕਾਰੀ ਦਫਤਰਾਂ ਦੇ ਬਦਲੇ ਅਗਲੇ ਮਹੀਨੇ ਦੇ ਟਾਈਮ ‘ਤੇ ਬੋਲਦਿਆਂ ਕਿਹਾ ਕਿ ਗਰਮੀ ਦੇ ਮੌਸਮ ‘ਚ ਲੋਕ ਸਵੇਰੇ-ਸਵੇਰੇ ਆ ਕੇ ਆਪਣੇ ਕੰਮ ਕਰਵਾ ਸਕਣਗੇ ਅਤੇ ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮ ਵੀ ਦੁਪਹਿਰ ਨੂੰ ਆਪਣੇ ਘਰ ਪਹੁੰਚ ਜਾਣਗੇ ਅਤੇ ਉਨ੍ਹਾਂ ਦੇ ਬੱਚੇ ਵੀ ਸਕੂਲਾਂ ਤੋਂ ਪਰਤ ਆਉਣਗੇ, ਇਸ ਤਰ੍ਹਾਂ ਉਹ ਆਪਣੇ ਪਰਿਵਾਰ ਨਾਲ ਜ਼ਿਆਦਾ ਸਮਾਂ ਬਿਤਾ ਸਕਣਗੇ।