ਪੀਜੀਆਈ ‘ਚ ਦਾਖਲ ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ‘ਚ ਵਾਧਾ, ਗੈਂਗਸਟਰਾਂ ਨੇ ਕਿਹਾ ਸੀ-ਤੇਰੇ ਪੁੱਤ ਤੋਂ ਵੀ ਮਾੜਾ ਕਰਾਂਗੇ ਤੇਰਾ ਹਾਲ

0
1290

ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਆਪਣੀ ਖਰਾਬ ਸਿਹਤ ਦੇ ਚੱਲਦਿਆਂ PGI ਚੰਡੀਗੜ੍ ਵਿੱਚ ਦਾਖ਼ਿਲ ਹਨ। ਦੱਸ ਦੇਈਏ ਕਿ ਚੰਡੀਗੜ੍ਹ ਪੁਲਿਸ ਵੱਲੋਂ ਬਲਕੌਰ ਸਿੰਘ ਦੀ ਸੁਰੱਖਿਆ ਲਈ ਵਾਰਡ ਵਿੱਚ ਪੀਸੀਆਰ ਜਿਪਸੀ ਸਮੇਤ ਪੁਲਿਸ ਗਾਰਡ ਤਾਇਨਾਤ ਕਰ ਦਿੱਤੇ ਗਏ ਹਨ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੂੰ ਵੀ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਜਿਸ ਨੂੰ ਲੈ ਕੇ ਪੰਜਾਬ ਪੁਲਿਸ ਨੇ ਵੀ ਉਨ੍ਹਾਂ ਦੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ । ਜਿਸ ਦਿਨ ਤੋਂ ਉਹ PGI ਵਿੱਚ ਦਾਖਲ ਹਨ ਉਸੇ ਦਿਨ ਤੋਂ ਚੰਡੀਗੜ੍ਹ ਪੁਲਿਸ ਵੱਲੋਂ PGI ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ।

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਧਮਕੀ ਦੇਣ ਵਾਲੇ ਨੇ ਕਿਹਾ ਹੈ ਕਿ ਜੇਕਰ ਉਹ ਲਾਰੈਂਸ ਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਬਾਰੇ ਕੁਝ ਬੋਲਣਗੇ ਤਾਂ ਉਨ੍ਹਾਂ ਦੀ ਹਾਲਤ ਉਨ੍ਹਾਂ ਦੇ ਪੁੱਤ ਤੋਂ ਵੀ ਜ਼ਿਆਦਾ ਖਤਰਨਾਕ ਹੋਵੇਗੀ । ਕੁਝ ਹਫਤੇ ਪਹਿਲਾਂ ਬਲਕੌਰ ਸਿੰਘ ਨੇ ਲਾਰੈਂਸ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਚੁੱਕੇ ਸੀ।