<p><strong>ਚੰਡੀਗੜ੍ਹ&comma; 24 ਸਤੰਬਰ &vert; <&sol;strong>ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਸ ਨਾਲ ਸਬੰਧਤ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ &lpar;ਐਸਜੀਪੀਸੀ&rpar; ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨਾਲ ਜੁੜਿਆ ਹੋਇਆ ਹੈ। ਇਸ ਵਿਚ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ 7 ਨਵੰਬਰ ਨੂੰ ਹੋਵੇਗੀ।<&sol;p>&NewLine;<p>2007 ਵਿਚ ਡੇਰਾ ਮੁਖੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਰੂਪ ਧਾਰਿਆ&comma; ਜਿਸ ਤੋਂ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਗਿਆ। ਉਦੋਂ ਅਕਾਲ ਤਖ਼ਤ ਨੇ ਡੇਰਾ ਮੁਖੀ ਅਤੇ ਉਸ ਦੇ ਸਮਰਥਕਾਂ ਦਾ ਬਾਈਕਾਟ ਕਰਨ ਦਾ ਹੁਕਮ ਦਿੱਤਾ ਸੀ। ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ। 2015 ਵਿਚ ਬਠਿੰਡਾ ਜ਼ਿਲ੍ਹਾ ਅਦਾਲਤ ਨੇ ਸੰਮਨ &lpar;ਪਟੀਸ਼ਨ&rpar; ਨੂੰ ਰੱਦ ਕਰ ਦਿੱਤਾ ਸੀ।<&sol;p>&NewLine;<p>ਹੁਣ SGPC ਨੇ ਅਦਾਲਤ &&num;8216&semi;ਚ ਪਾਈ ਪਟੀਸ਼ਨ &&num;8216&semi;ਚ ਕਿਹਾ ਹੈ ਕਿ ਜਦੋਂ ਸੰਮਨ ਰੱਦ ਹੋਏ ਤਾਂ ਰਾਮ ਰਹੀਮ &&num;8216&semi;ਤੇ ਬਲਾਤਕਾਰ ਅਤੇ ਕਤਲ ਦਾ ਦੋਸ਼ ਨਹੀਂ ਸੀ। ਜਦੋਂਕਿ ਹੁਣ ਡੇਰਾ ਮੁਖੀ ਨੂੰ ਕਤਲ ਅਤੇ ਬਲਾਤਕਾਰ ਦੇ ਕੇਸਾਂ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਜਿਹੇ &&num;8216&semi;ਚ ਸੁਣਵਾਈ ਹੋਣੀ ਚਾਹੀਦੀ ਹੈ। ਅਦਾਲਤ ਨੇ ਇਸ ਮਾਮਲੇ ਵਿਚ ਅਜੇ ਤੱਕ ਕਿਸੇ ਨੂੰ ਨੋਟਿਸ ਜਾਰੀ ਨਹੀਂ ਕੀਤਾ ਹੈ। ਅਦਾਲਤ ਇਸ ਮਾਮਲੇ ਦੀ ਅਗਲੇ ਮਹੀਨੇ ਸੁਣਵਾਈ ਕਰੇਗੀ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;