ਉੱਤਰਾਖੰਡ ਦੇ ਮੁੱਖ ਮੰਤਰੀ ਦੇ ਸਵਾਗਤ ਮੌਕੇ ਗੁਰਦੁਆਰਾ ਸਾਹਿਬ ‘ਚ ਹੋਈ ਮਰਿਆਦਾ ਦੀ ਉਲੰਘਣਾ ਦੇ ਮਾਮਲੇ ‘ਚ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਦਿੱਤੇ ਅਸਤੀਫੇ

0
900

ਅੰਮ੍ਰਿਤਸਰ (ਨਰਿੰਦਰ ਕੁਮਾਰ ਚੂਹੜ) | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ‘ਤੇ ਉਨ੍ਹਾਂ ਦੇ ਸਵਾਗਤ ਵਿਚ ਮਰਿਆਦਾ ਦੀ ਹੋਈ ਉਲੰਘਣਾ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ 3 ਮੈਂਬਰੀ ਕਮੇਟੀ ਨੇ ਗੁਰਦੁਆਰਾ ਨਾਨਕਮਤਾ ਸਾਹਿਬ ਵਿਖੇ ਪਹੁੰਚ ਕੇ ਪੜਤਾਲ ਕੀਤੀ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਥੇਦਾਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਤੇ ਇੰਚਾਰਜ ਧਾਰਮਿਕ ਪੜਤਾਲਾਂ ਅਜੀਤ ਸਿੰਘ ‘ਤੇ ਅਧਾਰਿਤ ਕਮੇਟੀ ਉੱਤਰਾਖੰਡ ਵਿਖੇ ਭੇਜੀ ਗਈ ਸੀ। ਕਮੇਟੀ ਨੇ ਸਾਰੇ ਮਾਮਲੇ ਦੀ ਪੜਤਾਲ ਕਰਦਿਆਂ ਪ੍ਰਬੰਧਕਾਂ ਦੇ ਬਿਆਨ ਦਰਜ ਕੀਤੇ।

ਸੰਗਤਾਂ ਦੀ ਇੱਛਾ ਅਨੁਸਾਰ ਗੁਰਦੁਆਰਾ ਨਾਨਕਮਤਾ ਸਾਹਿਬ ਦੀ ਮੌਜੂਦਾ ਪ੍ਰਬੰਧਕ ਕਮੇਟੀ ਨੇ ਆਪਣੇ ਅਹੁਦੇ ਤੋਂ ਅਸਤੀਫੇ ਦੇ ਦਿੱਤੇ ਹਨ, ਜਿਸ ‘ਤੇ ਸੰਗਤਾਂ ‘ਚੋਂ ਜਰਨੈਲ ਸਿੰਘ, ਸੁਖਦੀਪ ਸਿੰਘ, ਕੁਲਦੀਪ ਸਿੰਘ, ਜਸਬੀਰ ਸਿੰਘ ਤੇ ਅਮਰਜੀਤ ਸਿੰਘ ‘ਤੇ ਅਧਾਰਿਤ 5 ਮੈਂਬਰੀ ਕਾਰਜਕਾਰੀ ਕਮੇਟੀ ਬਣਾ ਦਿੱਤੀ ਗਈ ਹੈ, ਜੋ ਅਗਲਾ ਹੁਕਮ ਆਉਣ ਤੱਕ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਦੇਖੇਗੀ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਜਾਂਚ ਟੀਮ ਜਲਦ ਹੀ ਆਪਣੀ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇਗੀ ਅਤੇ ਅਕਾਲ ਤਖ਼ਤ ਵੱਲੋਂ ਜੋ ਵੀ ਆਦੇਸ਼ ਹੋਵੇਗਾ, ਉਸ ‘ਤੇ ਕਾਰਵਾਈ ਕੀਤੀ ਜਾਵੇਗੀ।

(Sponsored : ਸਭ ਤੋਂ ਸਸਤੇ ਬੈਗ ਬਣਵਾਉਣ ਲਈ ਕਾਲ ਕਰੋ – 99657-80001, www.BagMinister.com) 

(ਨੋਟ – ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ https://bit.ly/3gZFO0l ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)

LEAVE A REPLY

Please enter your comment!
Please enter your name here