ਇੰਦਰਪਾਲ ਸਿੰਘ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ, ਮਾਨ ਸਰਕਾਰ ਨੇ ਜਾਰੀ ਕੀਤੇ ਹੁਕਮ

0
442

ਚੰਡੀਗੜ੍ਹ, 19 ਜਨਵਰੀ | ਇੰਦਰਪਾਲ ਸਿੰਘ ਨੂੰ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਦੂਜੇ ਪਾਸੇ ਸਮਾਜ ਸੇਵੀ ਵਜੋਂ ਉਨ੍ਹਾਂ ਦੀ ਇਲਾਕੇ ਵਿਚ ਪਛਾਣ ਹੈ। ਉਹ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਦੀ ਥਾਂ ਲੈਣਗੇ ਜੋ ਸਤੰਬਰ ਵਿਚ ਇਸ ਅਹੁਦੇ ਤੋਂ ਰਿਟਾਇਰਡ ਹੋਏ ਸਨ।

ਇੰਦਰਪਾਲ ਸਿੰਘ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਇਸ ਦੌੜ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਵਧੀਕ ਮੁੱਖ ਸਕੱਤਰ ਏ. ਵੇਣੁ ਪ੍ਰਸਾਦ ਦਾ ਨਾਂ ਵੀ ਚੱਲ ਰਿਹਾ ਸੀ। ਇਹ ਹੀ ਨਹੀਂ, ਸਗੋਂ ਉਨ੍ਹਾਂ ਦੇ ਪੜ੍ਹ-ਦਾਦਾ ਗੁਲਾਬ ਸਿੰਘ ਵੀ ਸੈਸ਼ਨ ਜੱਜ ਸਨ। ਇੰਦਰਪਾਲ ਸਿੰਘ ਦੇ ਪਰਿਵਾਰ ਵਿਚ ਦੋਵੇਂ ਲੜਕੀਆਂ ਵੀ ਵਕੀਲ ਹਨ ਅਤੇ ਬੇਟਾ ਨੋਨੀਤ ਸਿੰਘ ਚੰਡੀਗੜ੍ਹ ਵਿਖੇ ਵਕਾਲਤ ਦੀ ਪੜ੍ਹਾਈ ਕਰ ਰਿਹਾ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)