ਤੁਰਕੀ ‘ਚ ‘ਆਊਟ ਸਟੈਂਡਿੰਗ ਡਿਪਲੋਮੈੱਟ ਐਵਾਰਡ’ ਜਿੱਤਣ ਵਾਲੀ ਮੋਗਾ ਦੀ ਇੰਦਰਪ੍ਰੀਤ ਸਿੱਧੂ ਦੀ ਸ਼ੱਕੀ ਹਾਲਾਤ ‘ਚ ਮੌ.ਤ

0
1180

ਮੋਗਾ, 18 ਦਸੰਬਰ | ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤੁਰਕੀ ‘ਚ ਆਊਟ ਸਟੈਂਡਿੰਗ ਡਿਪਲੋਮੈੱਟਸ ਐਵਾਰਡ ਜਿੱਤਣ ਵਾਲੀ ਮੋਗਾ ਦੀ ਇੰਦਰਪ੍ਰੀਤ ਕੌਰ ਸਿੱਧੂ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਬੀਤੀ ਰਾਤ ਮੋਗਾ ਦੀ 18 ਸਾਲ ਦੀ ਇੰਦਰਪ੍ਰੀਤ ਦੀ ਸਿਹਤ ਅਚਾਨਕ ਵਿਗੜ ਗਈ।

ਜਾਣਕਾਰੀ ਮੁਤਾਬਕ ਇੰਦਰਪ੍ਰੀਤ ਦਾ ਬਲੱਡ ਪ੍ਰੈਸ਼ਰ ਵਧਿਆ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਧੀ ਦੀ ਮੌਤ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਸੋਗ ਦੀ ਲਹਿਰ ਹੈ। ਉਹ ਔਰਤਾਂ ਦੇ ਹੱਕਾਂ ਲਈ ਲਗਾਤਾਰ ਆਵਾਜ਼ ਚੁੱਕਦੀ ਰਹੀ ਹੈ। ਉਹ ਸੋਸ਼ਲ ਮੀਡੀਆ ਉਤੇ ਕਾਫੀ ਸਰਗਰਮ ਸੀ।

ਇੰਦਰਪ੍ਰਰੀਤ ਕੌਰ ਨੂੰ ਸਭ ਤੋਂ ਘੱਟ ਉਮਰ 18 ਸਾਲ ਵਿਚ ਸੰਸਾਰ ਪੱਧਰ ‘ਤੇ ਔਰਤਾਂ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲੀ ਪਹਿਲੀ ਭਾਰਤੀ ਲੜਕੀ ਹੋਣ ਦਾ ਮਾਣ ਪ੍ਰਾਪਤ ਹੋਇਆ ਸੀ ਪਰ ਛੋਟੀ ਜਿਹੀ ਉਮਰ ਵਿਚ ਹੀ ਉਸ ਦਾ ਸੰਸਾਰ ਤੋਂ ਚਲੇ ਜਾਣਾ ਮਾਪਿਆਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)