ਮੱਧ ਪ੍ਰਦੇਸ਼ ‘ਚ ਭਾਰਤੀ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

0
1556

ਚੰਡੀਗੜ੍ਹ | ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਦੇ ਇੱਕ ਪਿੰਡ ‘ਚ ਭਾਰਤੀ ਹਵਾਈ ਸੈਨਾ ਦਾ ਮਿਰਾਜ਼ 2000 ਜਹਾਜ਼ ਹਾਦਸਾਗ੍ਰਸਤ ਹੋ ਗਿਆ।

ਇਸ ਦੌਰਾਨ ਪਾਇਲਟ ਨੇ ਸਮਾਂ ਰਹਿੰਦੇ ਪੈਰਾਸ਼ੂਟ ਰਾਹੀਂ ਆਪਣੀ ਜਾਨ ਬਚਾ ਲਈ ਹੈ, ਜੋ ਪੂਰੀ ਤਰ੍ਹਾਂ ਸੁਰੱਖਿਅਤ ਹੈ।

ਹਵਾਈ ਸੈਨਾ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਕਨੀਕੀ ਖਰਾਬੀ ਕਾਰਨ ਇਹ ਹਾਦਸਾ ਹੋਇਆ। ਹਾਦਸੇ ਦੇ ਕਾਰਣਾਂ ਦੀ ਜਾਂਚ ਕਰਵਾਈ ਜਾਵੇਗੀ।