ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਦੀ ਮਾਂ ਤੋਂ ਮੰਗੀ 40 ਲੱਖ ਦੀ ਫਿਰੌਤੀ

0
1213

ਗੁਰੂਗ੍ਰਾਮ| ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਯੁਵਰਾਜ ਸਿੰਘ ਦੀ ਮਾਂ ਸ਼ਬਨਮ ਸਿੰਘ ਤੋਂ 40 ਲੱਖ ਦੀ ਫਿਰੌਤੀ ਮੰਗਣ ਦੇ ਦੋਸ਼ ਵਿਚ ਹੇਮਾ ਉਰਫ਼ ਡਿੰਪੀ ਨਾਮਕ ਇਕ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਲਜ਼ਾਮ ਹਨ ਕਿ ਲੜਕੀ ਝੂਠੇ ਕੇਸ ਵਿਚ ਫਸਾਉਣ ਦਾ ਡਰ ਦਿਖਾ ਕੇ 40 ਲੱਖ ਰੁਪਏ ਦੀ ਫਿਰੌਤੀ ਮੰਗ ਰਹੀ ਸੀ।

ਲੜਕੀ ‘ਤੇ ਯੁਵਰਾਜ ਸਿੰਘ ਦੀ ਮਾਂ ਸ਼ਬਨਮ ਸਿੰਘ ਤੋਂ 40 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਦੋਸ਼ ਹੈ। ਮੰਗਲਵਾਰ ਨੂੰ ਜਦੋਂ ਉਹ 5 ਲੱਖ ਰੁਪਏ ਦੀ ਪਹਿਲੀ ਕਿਸ਼ਤ ਲੈਣ ਆਈ ਤਾਂ ਉਸ ਨੂੰ ਗੁਰੂਗ੍ਰਾਮ ਪੁਲਿਸ ਨੇ ਐਡਵਾਂਸ ਪੈਸੇ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।

ਯੁਵਰਾਜ ਸਿੰਘ ਦੀ ਮਾਂ ਗੁਰੂਗ੍ਰਾਮ ਦੇ ਡੀ.ਐਲ.ਐਫ. ਫੇਜ਼ ਵਨ ਵਿਚ ਰਹਿੰਦੀ ਹੈ। ਉਨ੍ਹਾਂ ਨੇ ਡੀ.ਐਲ.ਐਫ. ਫੇਜ਼ ਵਨ ਥਾਣੇ ਵਿਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਉਨ੍ਹਾਂ ਦੱਸਿਆ ਕਿ 2022 ਵਿਚ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਛੋਟੇ ਭਰਾ ਜ਼ੋਰਾਵਰ ਸਿੰਘ ਲਈ ਹੇਮਾ ਕੌਸ਼ਿਕ ਉਰਫ਼ ਡਿੰਪੀ ਨਾਮਕ ਕੇਅਰਟੇਕਰ ਨੂੰ ਹਾਇਰ ਕੀਤਾ ਗਿਆ ਸੀ। ਜ਼ੋਰਾਵਰ ਪਿਛਲੇ 10 ਸਾਲਾਂ ਤੋਂ ਡਿਪਰੈਸ਼ਨ ਨਾਲ ਜੂਝ ਰਿਹਾ ਸੀ। ਇਸ ਕਾਰਨ ਡਿੰਪੀ ਨੂੰ ਉਸ ਦੀ ਦੇਖਭਾਲ ਲਈ ਰੱਖਿਆ ਗਿਆ ਸੀ।

ਯੁਵਰਾਜ ਦੀ ਮਾਂ ਸ਼ਬਨਮ ਸਿੰਘ ਨੇ ਅਪਣੀ ਸ਼ਿਕਾਇਤ ‘ਚ ਕਿਹਾ ਹੈ ਕਿ ਹੇਮਾ ਕੌਸ਼ਿਕ ਨੂੰ ਸ਼ੁਰੂਆਤੀ ਦਿਨਾਂ ‘ਚ ਹੀ ਕੇਅਰਟੇਕਰ ਦੀਆਂ ਗਤੀਵਿਧੀਆਂ ਸ਼ੱਕੀ ਪਾਏ ਜਾਣ ‘ਤੇ ਕੰਮ ਤੋਂ ਹਟਾ ਦਿਤਾ ਗਿਆ ਸੀ। ਇਸ ਤੋਂ ਬਾਅਦ ਲੜਕੀ ਨੇ ਸ਼ਬਨਮ ਸਿੰਘ ਨੂੰ ਫਿਰੌਤੀ ਦੇ ਮੈਸੇਜ ਭੇਜਣੇ ਸ਼ੁਰੂ ਕਰ ਦਿਤੇ।

ਮਈ 2023 ਵਿਚ ਹੇਮਾ ਕੌਸ਼ਿਕ ਉਰਫ਼ ਡਿੰਪੀ ਦੀਆਂ ਸ਼ਬਨਮ ਸਿੰਘ ਦੇ ਵ੍ਹਟਸਐਪ ‘ਤੇ ਲਗਾਤਾਰ ਮੈਸੇਜ ਅਤੇ ਕਾਲਾਂ ਆਉਣੀਆਂ ਸ਼ੁਰੂ ਹੋ ਗਈਆਂ, ਜਿਸ ਵਿਚ ਹੇਮਾ ਕੌਸ਼ਿਕ ਨੇ ਸ਼ਬਨਮ ਸਿੰਘ ਨੂੰ ਧਮਕੀ ਦਿਤੀ ਕਿ ਜੇਕਰ ਉਸ ਨੂੰ ਪੈਸੇ ਨਾ ਦਿਤੇ ਗਏ ਤਾਂ ਉਹ ਸ਼ਬਨਮ ਸਿੰਘ ਦੇ ਪਰਿਵਾਰ ਨੂੰ ਝੂਠੇ ਕੇਸ ਵਿਚ ਫਸਾਏਗੀ ਅਤੇ ਉਨ੍ਹਾਂ ਨੂੰ ਬਦਨਾਮ ਕਰੇਗੀ। ਇਸ ਦੇ ਬਦਲੇ ਹੇਮਾ ਕੌਸ਼ਿਕ ਨੇ ਸ਼ਬਨਮ ਸਿੰਘ ਤੋਂ 40 ਲੱਖ ਰੁਪਏ ਦੀ ਮੰਗ ਕੀਤੀ ਅਤੇ ਮੰਗਲਵਾਰ ਨੂੰ ਪਹਿਲੀ ਕਿਸ਼ਤ ਲੈਂਦਿਆਂ ਉਸ ਨੂੰ ਪੰਜ ਲੱਖ ਰੁਪਏ ਸਮੇਤ ਗ੍ਰਿਫ਼ਤਾਰ ਕਰ ਲਿਆ।

ਯੁਵਰਾਜ ਸਿੰਘ ਦੀ ਮਾਂ ਸ਼ਬਨਮ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਕੇਅਰਟੇਕਰ ਹੇਮਾ ਕੌਸ਼ਿਕ ਉਰਫ਼ ਡਿੰਪੀ ਵਿਰੁਧ ਆਈ.ਪੀ.ਸੀ. ਦੀ ਧਾਰਾ 384 ਤਹਿਤ ਫਿਰੌਤੀ ਦੇ ਮਾਮਲੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਹੇਮਾ ਕੌਸ਼ਿਕ ਨੂੰ ਹਿਰਾਸਤ ਵਿਚ ਲੈ ਕੇ ਪੁਛਗਿਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ