ਜ਼ਮੀਨੀ ਵਿਵਾਦ ਨੂੰ ਲੈ ਕੇ ਦਿਨ-ਦਿਹਾੜੇ ਚਲੀਆਂ ਅਨ੍ਹੇਵਾਹ ਗੋਲੀਆਂ, 2 ਲੋਕਾਂ ਦੀ ਮੌਤ, ਇਕ ਦੀ ਹਾਲਤ ਗੰਭੀਰ

0
202

ਰਾਜਸਥਾਨ | ਕਿਸ਼ਨਗੜ੍ਹ ਖੇਤਰ ਦੇ ਰੂਪਨਗੜ੍ਹ ਵਿਚ ਦਿਨ ਦਿਹਾੜੇ ਭੂ-ਮਾਫੀਆ ਦੇ ਇੱਕ ਗਰੋਹ ਨੇ ਗੋਲੀਆਂ ਚਲਾ ਦਿੱਤੀਆਂ । ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਰੂਪਨਗੜ੍ਹ ‘ਚ ਦਿਨ-ਦਿਹਾੜੇ ਹੋਈ ਇਸ ਗੋਲੀਬਾਰੀ ਨਾਲ ਪੂਰਾ ਇਲਾਕਾ ਸਹਿਮ ਗਿਆ। ਮਾਫੀਆ ਨੇ ਆਪਣੇ ਵਾਹਨਾਂ ਨੂੰ ਸੜਕਾਂ ਉਤੇ ਭਜਾ-ਭਜਾ ਕੇ ਲੋਕਾਂ ਨੂੰ ਡਰਾਇਆ। ਗੋਲੀਬਾਰੀ ‘ਚ ਸ਼ਕੀਲ ਨਾਂ ਦੇ ਵਿਅਕਤੀ ਸਮੇਤ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਗੋਲੀਬਾਰੀ ਦਾ ਸ਼ਿਕਾਰ ਹੋਏ ਸ਼ਕੀਲ ਤੋਂ ਇਲਾਵਾ ਦੋ ਹੋਰ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਸਥਿਤੀ ਨੂੰ ਦੇਖਦੇ ਹੋਏ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ।

ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਕਿਸ਼ਨਗੜ੍ਹ ਦਿਹਾਤੀ ਦੇ ਪੁਲਿਸ ਉਪ ਕਪਤਾਨ ਸਤਿਆਨਾਰਾਇਣ ਯਾਦਵ ਸਮੇਤ ਤਿੰਨ ਥਾਣਿਆਂ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪਰ ਉਦੋਂ ਤੱਕ ਭੂ-ਮਾਫੀਆ ਉਥੋਂ ਭੱਜ ਚੁੱਕਾ ਸੀ। ਬਾਅਦ ‘ਚ ਜ਼ਖਮੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ। ਉਥੋਂ ਦੋਵਾਂ ਨੂੰ ਕਿਸ਼ਨਗੜ੍ਹ ਰੈਫਰ ਕਰ ਦਿੱਤਾ ਗਿਆ। ਕਸਬੇ ਵਿੱਚ ਅਜੇ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ।