ਨਵੀਂ ਦਿੱਲੀ, 1 ਅਕਤੂਬਰ | ਤੇਲ ਕੰਪਨੀਆਂ ਨੇ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੇ ਰੇਟ ਵਿਚ ਵਾਧੇ ਦਾ ਐਲਾਨ ਕੀਤਾ ਹੈ। 1 ਅਕਤੂਬਰ ਯਾਨੀ ਅੱਜ ਤੋਂ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐੱਲਪੀਜੀ ਸਿਲੰਡਰਾਂ ਦੀ ਕੀਮਤ 209 ਰੁਪਏ ਵੱਧ ਜਾਵੇਗੀ। ਇਸ ਵਾਧੇ ਨਾਲ ਦਿੱਲੀ ਵਿਚ 19 ਕਿਲੋ ਵਾਲਾ ਕਮਰਸ਼ੀਅਲ ਐੱਲਪੀਜੀ ਸਿਲੰਡਰ 1731.50 ਰੁਪਏ ਵਿਚ ਮਿਲੇਗਾ।

ਦੱਸ ਦਈਏ ਕਿ 1 ਸਤੰਬਰ ਨੂੰ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 158 ਰੁਪਏ ਦੀ ਕਟੌਤੀ ਕੀਤੀ ਸੀ। ਇਸ ਤੋਂ ਬਾਅਦ ਦਿੱਲੀ ਵਿਚ 19 ਕਿਲੋਗ੍ਰਾਮ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਘੱਟ ਕੇ 1522 ਰੁਪਏ ਹੋ ਗਈ ਸੀ। ਅਗਸਤ ਮਹੀਨੇ ਦੀ ਸ਼ੁਰੂਆਤ ਵਿਚ ਵੀ ਤੇਲ ਕੰਪਨੀਆਂ ਨੇ ਕਮਰਸ਼ੀਅਲ ਐੱਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ 99.75 ਰੁਪਏ ਦੀ ਕਟੌਤੀ ਕੀਤੀ ਸੀ।

ਇਸ ਤਰ੍ਹਾਂ ਪਿਛਲੇ 2 ਮਹੀਨਿਆਂ ਵਿਚ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਲਗਭਗ 258 ਰੁਪਏ ਦੀ ਕਟੌਤੀ ਕੀਤੀ ਸੀ। ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਤਾਜ਼ੇ ਵਾਧੇ ਨਾਲ ਮਹਿੰਗਾਈ ‘ਤੇ ਅਸਰ ਪੈ ਸਕਦਾ ਹੈ।