ਲੁਧਿਆਣਾ ਦੇ ਦੀਪ ਨਗਰ ‘ਚ ਧਸੀ ਸੜਕ, ਐਕਟਿਵਾ ਸਵਾਰ ਸਕੂਲੀ ਬੱਚਿਆਂ ਨੂੰ ਲੱਗੀਆਂ ਸੱਟਾਂ

0
682

ਲੁਧਿਆਣਾ | ਲੁਧਿਆਣਾ ਦੇ ਦੀਪ ਨਗਰ ਇਲਾਕੇ ‘ਚ ਅਚਾਨਕ ਸੜਕ ਧਸਣ ਨਾਲ ਹਫੜਾ-ਦਫੜੀ ਦੀ ਮਾਹੌਲ ਬਣ ਗਿਆ ਪਰ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ।

ਇਸ ਦੌਰਾਨ ਐਕਟਿਵਾ ਸਵਾਰ 2 ਸਕੂਲੀ ਬੱਚੇ ਸੜਕ ਧਸਣ ਕਾਰਨ ਬਣੇ ਟੋਏ ਵਿੱਚ ਡਿੱਗਣ ਨਾਲ ਜ਼ਖਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਕਿਹਾ ਕਿ ਇਹ ਹਾਦਸਾ ਸਵੇਰੇ 8 ਵਜੇ ਹੋਇਆ।

ਉਨ੍ਹਾਂ ਕਿਹਾ ਕਿ ਇਸ ਦੌਰਾਨ ਐਕਟਿਵਾ ਸਵਾਰ ਸਕੂਲੀ ਬੱਚੇ ਟੋਏ ‘ਚ ਡਿੱਗ ਗਏ, ਜਿਨ੍ਹਾਂ ਨੂੰ ਸਹੀ-ਸਲਾਮਤ ਕੱਢ ਲਿਆ ਗਿਆ ਪਰ ਬੱਚਿਆਂ ਨੂੰ ਕਾਫੀ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਸਥਾਨਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਥੇ ਲੋਕਾਂ ਨੇ ਨਗਰ ਨਿਗਮ ਪ੍ਰਸ਼ਾਸਨ ‘ਤੇ ਵੀ ਸਵਾਲ ਖੜ੍ਹੇ ਕੀਤੇ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ