ਬਠਿੰਡਾ | ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਤੇ ਫਾਇਰਿੰਗ ਮਾਮਲੇ ‘ਚ ਇਨਸਾਸ ਰਾਈਫਲ ਬਰਾਮਦ ਹੋਈ ਹੈ। ਇਹ ਸਰਚ ਆਪ੍ਰੇਸ਼ਨ ਚਲਾਉਣ ਤੋਂ ਬਾਅਦ ਮਿਲੀ ਹੈ। INSAS ਨੂੰ ਫੋਰੈਂਸਿੰਕ ਜਾਂਚ ਲਈ ਭੇਜਿਆ ਗਿਆ ਹੈ। ਪਤਾ ਲਗਾਇਆ ਜਾ ਰਿਹਾ ਹੈ ਕਿ ਇਹੀ ਹਮਲਾਵਰਾਂ ਨੇ ਘਟਨਾ ਨੂੰ ਅੰਜਾਮ ਦੇਣ ਸਮੇਂ ਵਰਤੀ ਸੀ ਜਾਂ ਇਹ ਕੋਈ ਹੋਰ ਹੈ। ਆਰਮੀ ਵਲੋਂ ਇਹ ਬਿਆਨ ਜਾਰੀ ਕੀਤਾ ਗਿਆ ਹੈ। ਅਜੇ ਤਕ ਹਮਲਾਵਰ ਫੜਿਆ ਨਹੀਂ ਗਿਆ।
ਤੁਹਾਨੂੰ ਦੱਸ ਦਈਏ ਕਿ ਸਵੇੇਰ ਨੂੰ ਹਮਲਾਵਰ ਵਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਬਠਿੰਡਾ ਦੇ ਮਿਲਟਰੀ ਸਟੇਸ਼ਨ ‘ਚ ਬੁੱਧਵਾਰ ਸਵੇਰੇ ਹੋਈ ਗੋਲੀਬਾਰੀ ‘ਚ ਚਾਰ ਲੋਕਾਂ ਦੀ ਮੌਤ ਹੋ ਗਈ। ਮਿਲਟਰੀ ਸਟੇਸ਼ਨ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਲੋਕਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਫੌਜ ਨੇ ਦੱਸਿਆ ਕਿ ਗੋਲੀਬਾਰੀ ਸਵੇਰੇ 4:35 ਵਜੇ ਹੋਈ। ਫੌਜ ਨੇ ਅਜੇ ਤੱਕ ਇਸ ਨੂੰ ਅੱਤਵਾਦੀ ਹਮਲਾ ਨਹੀਂ ਕਿਹਾ ਹੈ।