ਲੁਧਿਆਣਾ | ਇਥੇ ਫਿਰੋਜ਼ਪੁਰ ਰੋਡ ‘ਤੇ ਸਥਿਤ ਇਕ ਨਿੱਜੀ ਰੈਸਟੋਰੈਂਟ ‘ਚ ਖਾਣ-ਪੀਣ ਵਾਲੀਆਂ ਚੀਜ਼ਾਂ ‘ਚ ਕੀੜੇ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਰੈਸਟੋਰੈਂਟ ਵਿੱਚ ਇੱਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਸੀ, ਜਿਸ ਦੌਰਾਨ ਪਕੌੜੇ ਵਰਗੇ ਸਨੈਕਸ ਦਿੱਤੇ ਗਏ ਸਨ। ਇਸ ਦੌਰਾਨ ਉਸ ਸਮੇਂ ਹਲਚਲ ਮਚ ਗਈ ਜਦੋਂ ਛੋਲਿਆਂ ਵਿੱਚ ਕੀੜੇ ਨਜ਼ਰ ਆਏ।

ਮੌਕੇ ‘ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰ ਦਿੱਤਾ ਗਿਆ। ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਛੋਲਿਆਂ ਦੇ ਸੈਂਪਲ ਨਹੀਂ ਮਿਲੇ ਹਨ। ਫਿਲਹਾਲ ਤੇਲ ਦਾ ਸੈਂਪਲ ਲੈ ਲਿਆ ਗਿਆ ਹੈ ਅਤੇ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਰੈਸਟੋਰੈਂਟ ਦੇ ਕਰਮਚਾਰੀ ਨੇ ਮੀਡੀਆ ਦੇ ਸਾਹਮਣੇ ਦੱਸਿਆ ਕਿ ਉਕਤ ਛੋਲਿਆਂ ‘ਚ ਕੀੜੇ ਹਨ।