ਜਲੰਧਰ ‘ਚ ਘਰ-ਘਰ ਰੋਜ਼ਗਾਰ ਸਕੀਮ ਤਹਿਤ ਰਜਿਸਟਰਡ ਹੋਏ 1600 ਨੌਜਵਾਨਾਂ ਨੂੰ ਜਲਦ ਕਰਜ਼ ਪ੍ਰਵਾਨ ਕਰਨ ਦੀਆਂ ਹਦਾਇਤਾਂ

0
560
  • ਡੀਸੀ ਵਲੋਂ ਘਰ-ਘਰ ਰੋਜ਼ਗਾਰ ਸਕੀਮ ਤਹਿਤ ਰਜਿਸਟਰਡ ਹੋਏ 1600 ਨੌਜਵਾਨਾਂ ਨੂੰ ਜਲਦ ਕਰਜ਼ ਪ੍ਰਵਾਨ ਕਰਨ ਦੀਆਂ ਹਦਾਇਤਾਂ
  • ਮੁੱਖ ਮੰਤਵ ਬੇਰੁਜ਼ਗਾਰ ਨੌਜਵਾਨਾਂ ਨੂੰ ਸੂਬੇ ਦੀ ਆਰਥਿਕ ਤੇ ਸਮਾਜਿਕ ਪ੍ਰਗਤੀ ‘ਚ ਭਾਈਵਾਲ ਬਣਾਉਣਾ-ਡਿਪਟੀ

ਜਲੰਧਰ . ਨੌਜਵਾਨਾਂ ਨੂੰ ਆਤਮ ਨਿਰਭਰ ਬਣਾ ਕੇ ਸਵੈ ਮਾਨ ਨਾਲ ਜੀਵਨ ਜਿਊਣ ਦੇ ਯੋਗ ਬਣਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਜਲੰਧਰ ਘਣਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵੱਚ ਘਰ-ਘਰ ਰੋਜ਼ਗਾਰ ਸਕੀਮ ਅਧੀਨ ਰਜਿਸਟਰਡ ਹੋਏ 1600 ਨੌਜਵਾਨਾਂ ਨੂੰ ਜਲਦ ਕਰਜ਼ ਦੀ ਪ੍ਰਵਾਨਗੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਿਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਵੀ ਮੌਜੂਦ ਸਨ, ਨੇ ਕਿਹਾ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਤੋਂ ਇਲਾਵਾ ਜ਼ਿਲ੍ਹਾ ਰੋਜ਼ਕਾਰ ਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਨੂੰ ਅਪਣਾ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ ਪ੍ਰਾਪਤੀ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ ਤਾਂ ਜੋ ਉਹ ਸਵੈ ਮਾਨ ਨਾਲ ਜੀਵਨ ਜੀ ਸਕਣ।  

ਡੀਸੀ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਕੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਨੌਜਵਾਨ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਜਿਵੇਂ ਮੁਦਰਾ ਲੋਨ, ਰਾਸ਼ਟਰੀ ਸ਼ਹਿਰੀ ਰੋਜ਼ੀ-ਰੋਟੀ ਮਿਸ਼ਨ, ਡੀ.ਆਰ.ਆਈ.ਕਰਜ਼, ਖਾਦੀ ਬੋਰਡ, ਮੱਛੀ ਪਾਲਣ, ਪਸ਼ੂ ਪਾਲਣ, ਖੇਤੀਬਾੜੀ, ਡੇਅਰੀ ਅਤੇ ਹੋਰ ਸਕੀਮਾਂ ਦਾ ਲਾਭ ਉਠਾ ਸਕਣ ਜੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਨ ਵਿੱਚ ਸਹਾਈ ਹੋ ਸਕਦੀਆਂ ਹਨ।

ਥੋਰੀ ਨੇ ਕਿਹਾ ਕਿ ਨੌਜਵਾਨ ਸਵੈ ਮਾਣ ਨਾਲ ਅਪਣਾ ਜੀਵਨ ਨਿਰਬਾਹ ਕਰ ਸਕਣ ਇਸ ਨੂੰ ਯਕੀਨੀ ਬਣਾਉਣ ਲਈ ਇਹ ਸਭ ਤੋਂ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਯਤਨ ਹੋਰ ਕੀਤੇ ਜਾਣ ਕਿ ਤਾਂ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਰਜ਼ ਮੁਹੱਈਆ ਕਰਵਾਕੇ ਉਨ੍ਹਾਂ ਦੇ ਕਾਰੋਬਾਰ ਹੁਨਰ ਨੂੰ ਹੋਰ ਵਧਾਇਆ ਜਾ ਸਕੇ।

ਥੋਰੀ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਰਾਹੀਂ ਨੌਜਵਾਨ ਆਪਣਾ ਸਵੈ ਰੋਜ਼ਗਾਰ ਸ਼ੁਰੂ ਕਰਕੇ ਸੂਬੇ ਦੀ ਆਰਥਿਕ ਤੇ ਸਮਾਜਿਕ ਪ੍ਰਗਤੀ ਵਿੱਚ ਸਰਗਰਮ ਭਾਗੀਦਾਰ ਬਣ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਦਾ ਮੁੱਖ ਮੰਤਵ ਇਹ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਨੌਜਵਾਨ ਸਵੈ ਨਿਰਭਰ ਬਣ ਸਕਣ।